#PUNJAB

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਐਲਾਨਿਆ ਉਮੀਦਵਾਰ

ਅੰਮ੍ਰਿਤਸਰ, 22 ਅਗਸਤ (ਪੰਜਾਬ ਮੇਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਪਪਲਪ੍ਰੀਤ ਸਿੰਘ ਨੂੰ ਮਜੀਠਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਹੈ। ਇਹ ਐਲਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸ਼ੁੱਕਰਵਾਰ ਨੂੰ ਮਜੀਠਾ ਹਲਕੇ ਵਿਚ ਇਕ ਪ੍ਰੋਗਰਾਮ ਦੌਰਾਨ ਕੀਤਾ। ਤਰਸੇਮ ਸਿੰਘ ਨੇ ਕਿਹਾ ਕਿ ਪਪਲਪ੍ਰੀਤ ਸਿੰਘ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਵਜੋਂ ਮਜੀਠਾ ਤੋਂ ਚੋਣ ਲੜਨਗੇ।
ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਪਪਲਪ੍ਰੀਤ ਸਿੰਘ 10 ਅਪ੍ਰੈਲ 2025 ਤੱਕ ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਦੇ ਨਾਲ ਨਜ਼ਰਬੰਦ ਰਿਹਾ ਸੀ। ਐੱਨ.ਐੱਸ.ਏ. ਅਧੀਨ ਉਸਦੀ ਨਜ਼ਰਬੰਦੀ ਖਤਮ ਹੋਣ ਤੋਂ ਬਾਅਦ ਉਸਨੂੰ ਪੰਜਾਬ ਤਬਦੀਲ ਕਰ ਦਿੱਤਾ ਗਿਆ ਸੀ।