ਅਗਲੀ ਸੁਣਵਾਈ 3 ਜੁਲਾਈ ਨੂੰ
ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ)- ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਖਿਲਾਫ ਦਰਜ ਐੱਫ.ਆਈ.ਆਰ. ਨੰਬਰ 91 ਦੇ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ ਕਰ ਦਿੱਤਾ ਗਿਆ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 3 ਜੁਲਾਈ ਨੂੰ ਹੋਵੇਗੀ। ਇਥੇ ਇਹ ਦੱਸਣਯੋਗ ਹੈ ਕਿ ਪੁਲਿਸ ਨੇ ਅਦਾਲਤ ‘ਚ ਦੋਸ਼ ਲਗਾਉਂਦਿਆਂ ਕਿਹਾ ਕਿ ਬਿਕਰਮ ਮਜੀਠੀਆਂ ‘ਤੇ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ। ਸੂਤਰਾਂ ਮੁਤਾਬਕ ਬਚਾਅ ਪੱਖ ਨੇ ਦਲੀਲ ਦਿੱਤੀ ਕਿ ਮਜੀਠੀਆ ਪੁਲਿਸ ਨੂੰ ਪੂਰਨ ਸਹਿਯੋਗ ਦੇ ਕਰ ਰਹੇ ਅਤੇ ਅਦਾਲਤ ਵੱਲੋਂ ਦਿੱਤੇ ਸਮੇਂ ਅਤੇ ਦਿਨ ਮੁਤਾਬਕ ਉਹ ਥਾਣੇ ਵਿਚ ਹਾਜ਼ਰੀ ਵੀ ਭਰਨ ਗਏ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ‘ਚ ਵਾਧਾ ਕਰ ਦਿੱਤਾ।
ਮਜੀਠਾ ਥਾਣੇ ਉਪਰ ਹਮਲਾ ਕਰਨ ਦੇ ਦੋਸ਼ ਦੇ ਚੱਲਦੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੋਏ ਮਾਮਲੇ ਤੋਂ ਬਾਅਦ ਮਜੀਠੀਆ ਨੂੰ ਅਦਾਲਤ ਨੇ 15 ਜੂਨ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ। ਦੋਸ਼ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣਾ ਮਜੀਠਾ ਅੰਦਰ ਪੁਲਿਸ ਦੇ ਦਸਤਾਵੇਜ਼ ਪਾੜੇ ਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਈ ਸੀ। ਇਸ ਸਬੰਧੀ ਦਰਜ ਐੱਫ.ਆਈ.ਆਰ. ‘ਤੇ ਲੰਘੇ ਵੀਰਵਾਰ ਨੂੰ ਅਦਾਲਤ ਵਿਚ ਲੰਬੀ ਬਹਿਸ ਹੋਈ, ਜਿਸ ਵਿਚ ਪੁਲਿਸ ਅਤੇ ਬਚਾਅ ਪੱਖ ਦੋਵੇਂ ਆਪੋ-ਆਪਣੀਆਂ ਦਲੀਲਾਂ ਰੱਖੀਆਂ ਸਨ। ਜਿਨ੍ਹਾਂ ਨੂੰ ਸੁਣਨ ਉਪਰੰਤ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ।
ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ‘ਚ ਵਾਧਾ

