#AMERICA

ਅਮਰੀਕਾ ‘ਚ ਭਾਰਤੀ Students ਚੌਕਸ ਰਹਿਣ ਤੇ ਕਾਨੂੰਨਾਂ ਦਾ ਪਾਲਣ ਕਰਨ: ਇੰਦਰਾ ਨੂਈ

-ਭਾਰਤੀ ਵਿਦਿਆਰਥੀਆਂ ਨਾਲ ਅਮਰੀਕਾ ‘ਚ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦਰਮਿਆਨ ਦਿੱਤੀ ਸਲਾਹ
ਨਿਊਯਾਰਕ, 23 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦਰਮਿਆਨ ਪੈਪਸੀਕੋ ਦੀ ਸਾਬਕਾ ਸੀ.ਈ.ਓ. ਇੰਦਰਾ ਨੂਈ (68) ਨੇ ਨੌਜਵਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਚੌਕਸ ਰਹਿਣ ਅਤੇ ਸਥਾਨਕ ਕਾਨੂੰਨਾਂ ਦਾ ਪਾਲਣ ਕਰਨ। ਉਨ੍ਹਾਂ ਭਾਰਤੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਵੀ ਦੂਰ ਰਹਿਣ ਲਈ ਕਿਹਾ ਹੈ। ਨੂਈ ਨੇ 10 ਮਿੰਟ ਦਾ ਵੀਡੀਓ ਜਾਰੀ ਕਰਕੇ ਅਮਰੀਕਾ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਸੁਰੱਖਿਅਤ ਤੇ ਚੌਕਸ ਰਹਿਣ ਅਤੇ ਅਜਿਹੀਆਂ ਸਰਗਰਮੀਆਂ ਤੋਂ ਦੂਰ ਰਹਿਣ, ਜਿਨ੍ਹਾਂ ਕਾਰਨ ਉਨ੍ਹਾਂ ਨੂੰ ਮੁਸ਼ਕਲ ਪੈਦਾ ਹੋ ਸਕਦੀ ਹੈ। ਇਸ ਵੀਡੀਓ ਨੂੰ ਨਿਊਯਾਰਕ ‘ਚ ਭਾਰਤੀ ਕੌਂਸਲੇਟ ਜਨਰਲ ਵੱਲੋਂ ‘ਐਕਸ’ ‘ਤੇ ਪੋਸਟ ਕੀਤਾ ਗਿਆ ਹੈ। ਨੂਈ ਨੇ ਅਮਰੀਕਾ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਯੂਨੀਵਰਸਿਟੀ ਅਤੇ ਕੋਰਸ ਦੀ ਚੋਣ ਸੋਚ-ਸਮਝ ਕੇ ਕਰਨ।