ਕੈਲੀਫੋਰਨੀਆ/ਧਰਮਕੋਟ, 14 ਜੁਲਾਈ (ਪੰਜਾਬ ਮੇਲ)- ਕੈਲੀਫੋਰਨੀਆ ‘ਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ। ਉਹ ਪੰਜ ਸਾਲ ਪਹਿਲਾਂ ਅਮਰੀਕਾ ਆਇਆ ਸੀ ਅਤੇ ਕੈਲੀਫੋਰਨੀਆ ‘ਚ ਇਕ ਸਟੋਰ ‘ਤੇ ਕੰਮ ਕਰਦਾ ਸੀ। ਬੀਤੇ ਦਿਨੀਂ ਜਦੋਂ ਉਹ ਕੰਮ ਤੋਂ ਵਾਪਸ ਘਰ ਆ ਰਿਹਾ ਸੀ, ਤਾਂ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਪੰਜਾਬ ਦੇ ਪਿੰਡ ਗਲੋਟੀ ਦੇ ਰਹਿਣ ਵਾਲੇ ਮ੍ਰਿਤਕ ਨੌਜਵਾਨ ਦੇ ਭਰਾ ਤੇ ਕਾਂਗਰਸ ਆਗੂ ਗੁਰਮੁਖ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਉਕਤ ਪਰਿਵਾਰ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦਾ ਕਰੀਬੀ ਹੈ ਅਤੇ ਇਹ ਨੌਜਵਾਨ ਅਮਰੀਕਾ ‘ਚ ਸਾਬਕਾ ਵਿਧਾਇਕ ਦੇ ਭਰਾ ਇਕਬਾਲ ਸਿੰਘ ਲੋਹਗੜ੍ਹ ਦੇ ਸਟੋਰ ‘ਤੇ ਹੀ ਕੰਮ ਕਰਦਾ ਸੀ। ਉਨ੍ਹਾਂ ਵੱਲੋਂ ਹੀ ਲਾਸ਼ ਨੂੰ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਨੌਜਵਾਨ ਦੀ ਮੌਤ ‘ਤੇ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਇਕਬਾਲ ਸਿੰਘ ਸਮਰਾ ਯੂ.ਐੱਸ.ਏ., ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਨ ਸਿੰਘ ਖੇਲਾ ਅਤੇ ਨਿੱਜੀ ਸਕੱਤਰ ਰਾਜਵਿੰਦਰ ਸਿੰਘ ਕੜਾਹੇਵਾਲਾ ਸਮੇਤ ਹੋਰਨਾਂ ਕਾਂਗਰਸ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
