ਅਮਰੀਕਾ, 6 ਜਨਵਰੀ (ਪੰਜਾਬ ਮੇਲ)-ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ 9 ਜੂਨ ਨੂੰ ਮੈਚ ਖੇਡਿਆ ਜਾਵੇਗਾ। ਜਿਸ ਤੋਂ ਬਾਅਦ ਟੀਮ ਇੰਡੀਆ ਦਾ ਅਗਲਾ ਮੁਕਾਬਲਾ ਅਮਰੀਕਾ ਨਾਲ ਹੋਵੇਗਾ।
ਆਈ.ਸੀ.ਸੀ ਨੇ 20 ਟੀਮਾਂ ਦੇ ਟੀ-20 ਵਿਸ਼ਵ ਕੱਪ 2024 ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ, ਜੋ ਕਿ ਅਮਰੀਕਾ ਅਤੇ ਵੇਸਟ ਇੰਡੀਜ਼ ਵਿੱਚ ਹੋਵੇਗਾ। ਇਹ ਟੂਰਨਾਮੈਂਟ 1 ਜੂਨ ਤੋਂ ਸ਼ੁਰੂ ਹੋ ਕੇ 29 ਜੂਨ ਤੱਕ ਚੱਲੇਗਾ। ਭਾਰਤ ਅਤੇ ਪਾਕਿਸਤਾਨ ਨੂੰ ਇੱਕੋ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਉਹ 9 ਜੂਨ ਨੂੰ ਨਿਊਯਾਰਕ ਵਿੱਚ ਆਹਮੋ-ਸਾਹਮਣੇ ਹੋਣਗੇ।
ਭਾਰਤ ਪਾਕਿਸਤਾਨ ਨਾਲ ਆਇਰਲੈਂਡ ਵੀ ਸ਼ਾਮਲ ਆਈ.ਸੀ.ਸੀ. ਨੇ ਟੀ-20 ਵਿਸ਼ਵ ਕੱਪ 2024 ਸ਼ੈਡਿਊਲ ਦਾ ਐਲਾਨ ਕਰ ਦਿੱਤਾ ਹੈ, ਭਾਰਤ ਦਾ ਪਹਿਲਾ ਮੈਚ ਆਇਰਲੈਂਡ ਨਾਲ ਹੋਵੇਗਾ। ਟੀਮ ਇੰਡੀਆ ਨੂੰ ਗਰੁੱਪ ਏ ‘ਚ ਰੱਖਿਆ ਗਿਆ ਹੈ। ਭਾਰਤ ਅਤੇ ਪਾਕਿਸਤਾਨ ਦੇ ਨਾਲ-ਨਾਲ ਆਇਰਲੈਂਡ ਦੀ ਟੀਮ ਵੀ ਹੋਵੇਗੀ। ਟੀਮ ਇੰਡੀਆ ਅਤੇ ਆਇਰਲੈਂਡ ਵਿਚਾਲੇ 5 ਜੂਨ ਨੂੰ ਮੈਚ ਖੇਡਿਆ ਜਾਵੇਗਾ।
ਹਰ ਵਾਰੀ ਦੀ ਤਰ੍ਹਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ 9 ਜੂਨ ਨੂੰ ਮੈਚ ਖੇਡਿਆ ਜਾਵੇਗਾ। ਜਿਸ ਤੋਂ ਬਾਅਦ ਟੀਮ ਇੰਡੀਆ ਦਾ ਅਗਲਾ ਮੁਕਾਬਲਾ ਅਮਰੀਕਾ ਨਾਲ ਹੋਵੇਗਾ। ਇਹ ਮੈਚ 12 ਜੂਨ ਨੂੰ ਹੋਵੇਗਾ। ਇਸ ਤੋਂ ਬਾਅਦ 15 ਜੂਨ ਨੂੰ ਭਾਰਤ ਅਤੇ ਕੈਨੇਡਾ ਵਿਚਾਲੇ ਮੈਚ ਖੇਡਿਆ ਜਾਣਾ ਹੈ।
ਦੱਸੇ ਗਏ ਮੈਚਾਂ ਵਿੱਚ ਭਾਰਤੀ ਟੀਮ ਆਪਣੇ ਤਿੰਨੋਂ ਮੈਚ ਨਿਊਯਾਰਕ ਵਿੱਚ ਖੇਡੇਗੀ। ਭਾਰਤੀ ਟੀਮ ਸ਼੍ਰੀਲੰਕਾ ਅਤੇ ਆਸਟ੍ਰੇਲੀਆ ਦੇ ਖ਼ਿਲਾਫ਼ ਵੀ ਮੈਚ ਖੇਡੇਗੀ। ਆਈ.ਸੀ.ਸੀ. ਨੇ ਸ਼ੁੱਕਰਵਾਰ ਨੂੰ ਸ਼ਾਮ 7 ਵਜੇ ਟੀ-20 ਵਿਸ਼ਵ ਕੱਪ 2024 ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਐਕਸ ‘ਤੇ ਕਈ ਤਰ੍ਹਾਂ ਦੀਆਂ ਪੋਸਟਾਂ ਸਾਂਝੀਆਂ ਕੀਤੀਆਂ ਗਈਆਂ ਹਨ।
2024 ਟੀ-20 ਵਿਸ਼ਵ ਕੱਪ ਸਮੂਹ
ਗਰੁੱਪ ਏ: ਭਾਰਤ, ਪਾਕਿਸਤਾਨ, ਆਇਰਲੈਂਡ, ਕੈਨੇਡਾ, ਅਮਰੀਕਾ
ਗਰੁੱਪ ਬੀ: ਇੰਗਲੈਂਡ, ਆਸਟ੍ਰੇਲੀਆ, ਨਾਮੀਬੀਆ, ਸਕਾਟਲੈਂਡ, ਓਮਾਨ
ਗਰੁੱਪ ਸੀ: ਨਿਊਜ਼ੀਲੈਂਡ, ਵੈਸਟਇੰਡੀਜ਼, ਅਫਗਾਨਿਸਤਾਨ, ਯੂਗਾਂਡਾ, ਪਾਪੂਆ ਨਿਊ ਗਿਨੀ
ਗਰੁੱਪ ਡੀ: ਦੱਖਣੀ ਅਫਰੀਕਾ, ਸ਼੍ਰੀਲੰਕਾ, ਬੰਗਲਾਦੇਸ਼, ਨੀਦਰਲੈਂਡ, ਨੇਪਾਲ