#AMERICA

ਅਮਰੀਕੀ ਵਿਦੇਸ਼ ਮੰਤਰੀ ਵੱਲੋਂ ਰੂਸ ਨੂੰ 2 ਅਮਰੀਕੀ ਨਾਗਰਿਕ ਰਿਹਾਅ ਕਰਨ ਦੀ ਅਪੀਲ

ਵਾਸ਼ਿੰਗਟਨ, 3 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਰੂਸ ਤੋਂ ਦੋ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਸਾਂਝੀ ਕੀਤੀ। ਬਲਿੰਕਨ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪਿਛਲੇ ਹਫ਼ਤੇ ਹਿਰਾਸਤ ਵਿਚ ਲਏ ਗਏ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ ਅਤੇ ਇਕ ਹੋਰ ਅਮਰੀਕੀ ਨਾਗਰਿਕ ਪੋਲ ਵਹੇਲਨ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਵਿਦੇਸ਼ ਵਿਭਾਗ ਮੁਤਾਬਿਕ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਗੱਲਬਾਤ ਵਿਚ ਬਲਿੰਕਨ ਨੇ ਕ੍ਰੈਮਲਿਨ ਵੱਲੋਂ ਪੱਤਰਕਾਰ ਇਵਾਨ ਗੇਸ਼ਰਕੋਵਿਚ ਨੂੰ ਜਾਸੂਸੀ ਦੇ ਦੋਸ਼ ਹੇਠ ਹਿਰਾਸਤ ਵਿਚ ਲਏ ਜਾਣ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਬਲਿੰਕਨ ਨੇ ਗੇਸ਼ਰਕੋਵਿਚ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ।

Leave a comment