#PUNJAB

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ

-ਮਾਂ ਦੀਆਂ ਅੰਤਿਮ ਰਸਮਾਂ ‘ਚ ਹੋਇਆ ਸ਼ਾਮਲ
ਤਰਨਤਾਰਨ, 3 ਸਤੰਬਰ (ਪੰਜਾਬ ਮੇਲ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਕਸਟਡੀ ਪੈਰੋਲ ਮਿਲੀ ਹੈ। ਦਰਅਸਲ, ਵਰਿੰਦਰ ਫੌਜੀ ਦੀ ਮਾਤਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਮਾਤਾ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਲਈ ਉਸ ਨੂੰ ਪੈਰੋਲ ਦਿੱਤੀ ਗਈ ਹੈ।
ਕਸਟਡੀ ਪੈਰੋਲ ਮਿਲਣ ਤੋਂ ਬਾਅਦ ਵਰਿੰਦਰ ਫੌਜੀ ਨੇ ਨਮ ਅੱਖਾਂ ਨਾਲ ਆਪਣੀ ਮਾਂ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਅੰਤਿਮ ਰਸਮਾਂ ਨਿਭਾਈਆਂ।