#INDIA

‘ਆਪ’ ਵੱਲੋਂ ਕੇਜਰੀਵਾਲ ਲਈ ਰਿਹਾਇਸ਼ ਦੀ ਮੰਗ ਸਬੰਧੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਨਵੀਂ ਦਿੱਲੀ, 25 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (‘ਆਪ’) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਰਾਜਧਾਨੀ ‘ਚ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਕੇਂਦਰ ਨੂੰ ਹਦਾਇਤਾਂ ਦੇਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਵੱਲੋਂ ਅਦਾਲਤ ਵਿਚ ਪੇਸ਼ ਹੋਏ ਸੀਨੀਅਰ ਵਕੀਲ ਨੇ ਕਿਹਾ ਕਿ ਇੱਕ ਕੌਮੀ ਸਿਆਸੀ ਪਾਰਟੀ ਦਾ ਪ੍ਰਧਾਨ ਨਿਯਮਾਂ ਅਨੁਸਾਰ ਦਿੱਲੀ ਵਿਚ ਰਿਹਾਇਸ਼ ਦਾ ਹੱਕਦਾਰ ਹੈ, ਇਸ ਲਈ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੂੰ ਨਿਵਾਸ ਅਲਾਟ ਕੀਤਾ ਜਾਵੇ। ਜਸਟਿਸ ਸੰਜੀਵ ਨਰੂਲਾ ਨੇ ਇਸ ਪਟੀਸ਼ਨ ‘ਤੇ ਕੇਂਦਰ ਕੋਲੋਂ ਜਵਾਬ ਮੰਗਦਿਆਂ ਮਾਮਲੇ ਦੀ ਸੁਣਵਾਈ 26 ਨਵੰਬਰ ਨਿਰਧਾਰਤ ਕੀਤੀ ਹੈ।