#PUNJAB

‘ਆਪ’ ਵੱਲੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਗੁਪਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਰਾਜ ਸਭਾ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ।