#PUNJAB

‘ਆਪ’ ਵੱਲੋਂ ਸੁਰਜੀਤ ਸਿੰਘ ਰੱਖੜਾ ਸਮਾਣਾ ਅਤੇ ਬਲਬੀਰ ਸਿੰਘ ਸ਼ਾਹਕੋਟ ਹਲਕੇ ਤੋਂ ਇੰਚਾਰਜ ਨਿਯੁਕਤ

ਚੰਡੀਗੜ੍ਹ, 17 ਸਤੰਬਰ (ਪੰਜਾਬ ਮੇਲ)- ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਨੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਹਲਕਾ ਸਮਾਣਾ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਸ਼ਾਹਕੋਟ ਲਈ ਬਲਬੀਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
ਗੌਰਤਲਬ ਹੈ ਕਿ ਸਾਬਕਾ ਮੰਤਰੀ ਚੇਤਨ ਸਿੰਘ ਜੌੜਮਾਜਰਾ ਇਸੇ ਹਲਕੇ ਤੋਂ ਆਪ ਦੇ ਵਿਧਾਇਕ ਹਨ। ਅੱਜ ਰੱਖੜਾ ਦੀ ਨਿਯੁਕਤੀ ਨੇ ਸਿਆਸੀ ਗਲਿਆਰਿਆਂ ਵਿਚ ਨਵੀਆਂ ਅਟਕਲਾਂ ਨੂੰ ਜਨਮ ਦੇ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਰੱਖੜਾ ‘ਆਪ’ ਪਾਰਟੀ ਵਿਚ ਸ਼ਾਮਲ ਹੋਏ ਸਨ।
ਰੱਖੜਾ ਇੱਕ ਪ੍ਰਮੁੱਖ ਅਕਾਲੀ ਆਗੂ ਰਹੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਸਰਕਾਰ ਵਿਚ ਮਾਲ ਅਤੇ ਮੁੜ ਵਸੇਬਾ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਅਗਸਤ 2022 ਤੱਕ ਸ਼੍ਰੋਮਣੀ ਅਕਾਲੀ ਦਲ ਵਿਚ ਰਹੇ, ਪਰ ਬਾਅਦ ਵਿਚ ਸੁਖਬੀਰ ਸਿੰਘ ਬਾਦਲ ਨਾਲ ਮਤਭੇਦਾਂ ਕਾਰਨ ਪਾਰਟੀ ਤੋਂ ਦੂਰ ਹੋ ਗਏ ਸਨ।