#INDIA

ਆਰ.ਬੀ.ਆਈ. ਵੱਲੋਂ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦੀ ਬਰਕਰਾਰ ਰੱਖੀ

ਮਹਿੰਗਾਈ 4.5 ਫ਼ੀਸਦੀ ਤੇ ਵਿਕਾਸ ਦਰ ਅਨੁਮਾਨ 7‚ ਰੱਖਿਆ
ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ‘ਚ ਨੀਤੀਗਤ ਦਰ ਰੈਪੋ ‘ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ। ਇਹ ਲਗਾਤਾਰ ਸੱਤਵੀਂ ਵਾਰ ਹੈ, ਜਦੋਂ ਰੈਪੋ ਰੇਟ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਰ.ਬੀ.ਆਈ. ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਇਸ ਦਾ ਐਲਾਨ ਕਰਦਿਆਂ ਚਾਲੂ ਵਿੱਤੀ ਸਾਲ ਲਈ ਮਹਿੰਗਾਈ ਦਰ ਦਾ ਅਨੁਮਾਨ 4.5 ਫੀਸਦੀ ‘ਤੇ ਬਰਕਰਾਰ ਰੱਖਿਆ। ਇਹ ਪਿਛਲੇ ਵਿੱਤੀ ਸਾਲ 2023-24 ਦੇ 5.4 ਫੀਸਦੀ ਦੇ ਅਨੁਮਾਨ ਤੋਂ ਘੱਟ ਹੈ। ਇਸ ਦੇ ਨਾਲ ਮੌਜੂਦਾ ਵਿੱਤੀ ਸਾਲ 2024-25 ਲਈ ਜੀ.ਡੀ.ਪੀ. (ਕੁੱਲ ਘਰੇਲੂ ਉਤਪਾਦ) ਵਿਕਾਸ ਦਰ ਦੇ ਅਨੁਮਾਨ ਨੂੰ ਸੱਤ ਫ਼ੀਸਦੀ ਰੱਖਿਆ ਹੈ। ਇਹ 2023-24 ਦੇ 7.6 ਫੀਸਦੀ ਦੇ ਅਨੁਮਾਨ ਤੋਂ ਘੱਟ ਹੈ।