ਸੁਪਰੀਮ ਕੋਰਟ ਨੇ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿਚ ਦਖ਼ਲ ਦੇਣ ਤੋਂ ਅਸਮਰੱਥਤਾ ਜਤਾਈ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਗਾਜ਼ਾ ਵਿਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੀ ਬਰਾਮਦ ‘ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਉਹ ਕੌਮੀ ਵਿਦੇਸ਼ ਨੀਤੀ ਦੇ ਖੇਤਰ ਵਿਚ ਦਖ਼ਲ ਨਹੀਂ ਦੇ ਸਕਦਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਜ਼ਰਾਈਲ ਨੂੰ ਹਥਿਆਰਾਂ, ਫੌਜੀ ਉਪਕਰਨਾਂ ਦੀ ਬਰਾਮਦ ਵਿਚ ਸ਼ਾਮਲ ਭਾਰਤੀ ਕੰਪਨੀਆਂ ‘ਤੇ ਸਮਝੌਤੇ ਸਬੰਧੀ ਜ਼ਿੰਮੇਵਾਰੀ ਦੀ ਉਲੰਘਣਾ ਲਈ ਮੁਕੱਦਮਾ ਚਲਾਇਆ ਜਾ ਸਕਦਾ ਹੈ, ਇਸ ਵਾਸਤੇ ਉਨ੍ਹਾਂ ਨੂੰ ਸਪਲਾਈ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਬੈਂਚ ਨੇ ਕਿਹਾ, ”ਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿਚ ਦਖ਼ਲ ਨਹੀਂ ਦੇ ਸਕਦੇ।”
ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ‘ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ
