ਵੀਨਸਕ ਨਿਵਾਸੀਆਂ ਨੂੰ ਹਵਾਈ ਜਹਾਜ ਰਾਹੀਂ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
ਵੈਨਕੂਵਰ, 4 ਜੂਨ (ਪੰਜਾਬ ਮੇਲ) – ਕੈਨੇਡਾ ਦੇ ਓਨਟਾਰੀਓ ਸੂਬੇ ਦੇ ਉੱਤਰੀ ਇਲਾਕੇ ‘ਚ ਸਥਿਤ ਵੀਨਸਕ ਫਸਟ ਨੇਸ਼ਨ ਭਾਈਚਾਰੇ ਦੇ ਨੇੜੇ ਜੰਗਲ ਦੀ ਅੱਗ ਤੇਜ਼ੀ ਨਾਲ ਫੈਲਣ ਕਾਰਨ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਹੋਰ ਕਮਜ਼ੋਰ ਨਿਵਾਸੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਹਵਾਈ ਜਹਾਜ ਰਾਹੀਂ ਪਹੁੰਚਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਅੱਗ ਭਾਈਚਾਰੇ ਦੇ ਰਿਹਾਇਸ਼ੀ ਇਲਾਕਿਆਂ ਨੇੜੇ ਤੱਕ ਪਹੁੰਚ ਗਈ ਸੀ, ਜਿਸ ਕਾਰਨ ਸਥਾਨਕ ਪ੍ਰਸ਼ਾਸਨ ਅਤੇ ਐਮਰਜੈਂਸੀ ਅਧਿਕਾਰੀਆਂ ਨੇ ਤੁਰੰਤ ਸੁਰੱਖਿਆ ਉਪਾਅ ਅਪਣਾਏ। ਅੱਗ ਬੁਝਾਊ ਅਮਲੇ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇੱਕ ਸਥਾਨਕ ਨਿਵਾਸੀ ਨੇ ਦੱਸਿਆ ਕਿ ਅੱਗ ਬਹੁਤ ਤੇਜ਼ੀ ਨਾਲ ਫੈਲ ਰਹੀ ਸੀ ਅਤੇ ਇਸ ਦਾ ਆਕਾਰ ਦੇਖ ਕੇ ਉਹ ਹੈਰਾਨ ਰਹਿ ਗਿਆ। ਉਸ ਦੇ ਅਨੁਸਾਰ ਕੁਝ ਹੀ ਸਮੇਂ ਵਿਚ ਅੱਗ ਨੇ ਵੱਡਾ ਖੇਤਰ ਆਪਣੀ ਲਪੇਟ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਹੈ ਕਿ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋੜ ਪੈਣ ‘ਤੇ ਹੋਰ ਨਿਵਾਸੀਆਂ ਨੂੰ ਵੀ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਸੁਰੱਖਿਆ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।
ਓਨਟਾਰੀਓ ਦੇ ਜੰਗਲ ‘ਚ ਤੇਜ਼ੀ ਨਾਲ ਫੈਲੀ ਅੱਗ ਰਿਹਾਇਸ਼ੀ ਇਲਾਕਿਆਂ ਨੇੜੇ ਪਹੁੰਚੀ

