#PUNJAB

ਔਰਤਾਂ ਨੂੰ 1000 ਰੁਪਏ ਦੇਣ ਲਈ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ: CM Mann

ਚੰਡੀਗੜ੍ਹ, 8 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਲਈ 13 ਅਪ੍ਰੈਲ ਵਿਸਾਖੀ ਵਾਲੇ ਦਿਨ ਤੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀ।

ਇਸ ਤੋਂ ਬਾਅਦ ਜਲਦ ਹੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸੀ ਉਹ ਪਹਿਲੇ ਚਾਰ ਸਾਲਾਂ ਵਿੱਚ ਪੂਰੇ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਹਮੇਸ਼ਾ ਹੀ ਖਜ਼ਾਨੇ ਖਾਲੀ ਹੋਣ ਦੇ ਦਾਅਵੇ ਕੀਤੇ ਜਾਂਦੇ ਸੀ ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਹੈ ਅਤੇ ਲੋਕ ਹਿੱਤ ਵਿੱਚ ਪੈਸੇ ਖਰਚ ਕੀਤੇ ਹਨ।

ਔਰਤਾਂ ਨੂੰ 1000 ਰੁਪਏ ਦੇਣ ਲਈ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ: CM Mann

IND vs NZ, T20 World Cup Final