ਐੱਸ.ਏ.ਐੱਸ. ਨਗਰ (ਮੁਹਾਲੀ), 5 ਮਈ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਅਪਰੇਸ਼ਨ ਵਿਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਆਦਿੱਤਿਆ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਦਰਜਨ ਤੋਂ ਵੱਧ ਕੇਸ ਦਰਜ ਹਨ। ਇਸ ਕੇਸ ‘ਚ ਹੁਣ ਤੱਕ ਤਿੰਨ ਸ਼ੂਟਰਾਂ ਸਣੇ ਕੁੱਲ 6 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਡੀ.ਜੀ.ਪੀ. ਅਨੁਸਾਰ ਇਸ ਕਤਲ ਕੇਸ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਏ.ਜੀ.ਟੀ.ਐੱਫ. ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਮੱਖਣ ਦੇ ਟਿਕਾਣੇ ਬਾਰੇ ਖ਼ੁਫ਼ੀਆ ਸਰੋਤ ਤੋਂ ਜਾਣਕਾਰੀ ਮਿਲੀ ਸੀ। ਡੀ.ਐੱਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੂੰ ਅਗਰਤਲਾ ਭੇਜਿਆ ਗਿਆ ਸੀ।
ਕਬੱਡੀ ਪ੍ਰਮੋਟਰ ਬਲਾਚੌਰੀਆ ਕਤਲ ਮਾਮਲੇ ‘ਚ ਸ਼ੂਟਰ ਗ੍ਰਿਫਤਾਰ

