ਵਾਸ਼ਿੰਗਟਨ, 30 ਜੁਲਾਈ (ਪੰਜਾਬ ਮੇਲ)- ਉਪ ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕਾ ਵਿਚ 44 ਲੱਖ ਤੋਂ ਵੱਧ ਭਾਰਤੀ-ਅਮਰੀਕੀਆਂ ਲਈ ਉਮੀਦ ਅਤੇ ਪ੍ਰਤੀਨਿਧਤਾ ਦਾ ਪ੍ਰਤੀਕ ਹਨ। ਹੈਰਿਸ ਦੀ ਰਾਸ਼ਟਰਪਤੀ ਮੁਹਿੰਮ ਦਾ “ਜ਼ਮੀਨੀ ਪੱਧਰ ‘ਤੇ ਉਤਸ਼ਾਹ” ਨਤੀਜੇ ਦੇ ਰਿਹਾ ਹੈ। ਹੈਰਿਸ (59) ਨਵੰਬਰ ਵਿਚ ਅਮਰੀਕਾ ਵਿਚ ਪ੍ਰਸਤਾਵਿਤ ਰਾਸ਼ਟਰਪਤੀ ਚੋਣਾਂ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਸੰਭਾਵੀ ਉਮੀਦਵਾਰ ਹਨ। ਰਾਸ਼ਟਰਪਤੀ ਜੋਅ ਬਾਈਡੇਨ ਦੇ ਦੌੜ ਤੋਂ ਹਟਣ ਤੋਂ ਬਾਅਦ ਉਸਨੇ ਪਿਛਲੇ ਹਫਤੇ ਅਧਿਕਾਰਤ ਤੌਰ ‘ਤੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ ਸੀ। ਹਾਲਾਂਕਿ ਡੈਮੋਕ੍ਰੇਟਿਕ ਪਾਰਟੀ ਨੇ ਅਜੇ ਤੱਕ ਉਨ੍ਹਾਂ ਨੂੰ ਆਪਣਾ ਅਧਿਕਾਰਤ ਉਮੀਦਵਾਰ ਨਹੀਂ ਐਲਾਨਿਆ ਹੈ।