ਕਰੋਨਾ ਮਰੀਜ਼ਾਂ ਦੇ ਮਾਮਲੇ ਵਿੱਚ ਦੁਨੀਆਂ ਵਿੱਚ ਪੰਜਵੇਂ ਸਥਾਨ ’ਤੇ ਪੁੱਜਾ ਭਾਰਤ

732
Share

ਨਵੀਂ ਦਿੱਲੀ, 7 ਜੂਨ (ਪੰਜਾਬ ਮੇਲ)- ਦੇਸ਼ ਵਿੱਚ ਐਤਵਾਰ ਨੂੰ ਲਗਾਤਾਰ ਪੰਜਵੇਂ ਦਿਨ ਇਕ ਦਿਨ ਵਿੱਚ ਸਭ ਤੋਂ ਵੱਧ 9971 ਕਰੋਨਾ ਮਾਮਲੇ ਆਉਣ ਨਾਲ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ 2,46,628 ’ਤੇ ਪੁੱਜ ਗਈ। ਇਸ ਨਾਲ ਭਾਰਤ ਕਰੋਨਾ ਮਰੀਜ਼ਾਂ ਦੇ ਮਾਮਲੇ ਵਿੱਚ ਦੁਨੀਆਂ ਵਿੱਚ ਪੰਜਵੇਂ ਸਥਾਨ ’ਤੇ ਆ ਗਿਆ ਹੈ। ਹੁਣ ਭਾਰਤ ਤੋਂ ਅੱਗੇ ਅਮਰੀਕਾ, ਬ੍ਰਾਜ਼ੀਲ, ਰੂਸ ਤੇ ਬਰਤਾਨੀਆ ਹਨ। ਭਾਰਤ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 6,929 ਹੋ ਗਈ ਹੈ। ਸ਼ਨਿਚਰਵਾਰ ਤੋਂ ਲੈ ਕੇ ਐਤਵਾਰ ਸਵੇਰ ਤੱਕ ਬੀਤੇ ਚੌਵੀ ਘੰਟਿਆਂ ਵਿੱਚ 287 ਜਾਨਾਂ ਗਈਆਂ।


Share