#INDIA

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜੀ

ਨਵੀਂ ਦਿੱਲੀ,  2 ਸਤੰਬਰ (ਪੰਜਾਬ ਮੇਲ)-  ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਹਲਕੇ ਬੁਖ਼ਾਰ ਦੀ ਸ਼ਿਕਾਇਤ ਮਗਰੋਂ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਡਾਕਟਰ ਨੇ ਦੱਸਿਆ ਕਿ ਸੋਨੀਆ ਨੂੰ ਸ਼ਨੀਵਾਰ ਸ਼ਾਮ ਮੱਧ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।  ਸੋਨੀਆ ਗਾਂਧੀ ਨੂੰ ਹਲਕਾ ਬੁਖ਼ਾਰ ਹੈ। ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੋਨੀਆ ਇਸ ਤਰ੍ਹਾਂ ਦੀ ਸਿਹਤ ਸਮੱਸਿਆ ਦਾ ਸਾਹਮਣਾ ਕਰ ਚੁੱਕੀ ਹੈ ਅਤੇ ਪਹਿਲਾਂ ਵੀ ਇਸੇ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲਿਆ ਸੀ।

Leave a comment