ਨਿਊਯਾਰਕ, 14 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਉਨ੍ਹਾਂ ਦੀ ਕੰਪਨੀ ਦੀਆਂ ਕਾਰੋਬਾਰੀ ਗਤੀਵਿਧੀਆਂ ਬਾਰੇ ਚੱਲ ਰਹੇ ਮੁਕੱਦਮੇ ਦੇ ਸਬੰਧ ਵਿੱਚ ਨਿਊਯਾਰਕ ਦੇ ਅਟਾਰਨੀ ਜਨਰਲ ਦਫਤਰ ਨੇ ਕਰੀਬ ਸੱਤ ਘੰਟੇ ਤੱਕ ਪੁੱਛ ਪੜਤਾਲ ਕੀਤੀ। ਇਹ ਦੂਜੀ ਵਾਰ ਹੈ ਜਦੋਂ ਟਰੰਪ ਨੇ ਕਾਰੋਬਾਰੀ ਗਤੀਵਿਧੀਆਂ ਨੂੰ ਲੈ ਕੇ ਦਾਇਰ ਮੁਕੱਦਮੇ ਦੇ ਸਬੰਧ ਵਿਚ ਗਵਾਹੀ ਦਿੱਤੀ ਹੈ।