ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕਣ ਲਈ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ

629
Share

ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)-ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਰਾਹ ਦਿੱਲੀ ਵੱਲ ਵਧ ਰਹੇ ਹਨ। ਹਰਿਆਣਾ ਚ ਵੱਖ-ਵੱਖ ਥਾਈਂ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ। ਓਧਰ ਦਿੱਲੀ ਬਾਰਡਰ ਤੇ ਵੀ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਹੈ। ਕੋਸ਼ਿਸ਼ ਇਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣਾ ਹੈ ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾਕੇ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਟਰ ਕੈਨਨ ਦਾ ਇਸਤੇਮਾਲ ਕਰਨ ਦੀ ਵੀ ਪੂਰੀ ਤਿਆਰੀ ਖਿੱਚੀ ਗਈ ਹੈ।


Share