ਨਵੀਂ ਦਿੱਲੀ, 31 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾਂ ਨੂੰ ਆਪਣਾ ਸਮਰਥਨ ਦੇਣ ਲਈ ਦਿੱਲੀ-ਉੱਤਰ ਪ੍ਰਦੇਸ਼ ਦੀ ਸਰਹੱਦ ਨੇੜੇ ਗਾਜ਼ੀਪੁਰ ਖੇਤਰ ਦਾ ਦੌਰਾ ਕੀਤਾ। ਸ੍ਰੀ ਬਾਦਲ ਨੇ ਵਿਰੋਧ ਪ੍ਰਦਰਸ਼ਨ ਵਾਲੀ ਜਗ੍ਹਾ ਨੇੜੇ 10 ਮਿੰਟ ਲਈ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।