-2022 ‘ਚ 42 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੇ ਪਾਰ ਕੀਤਾ ਉਤਰੀ ਬਾਰਡਰ
ਵਰਮੌਂਟ, 14 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਰਸਤੇ ਅਮਰੀਕਾ ਦਾਖ਼ਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿਚ 2022 ਦੌਰਾਨ 700 ਫ਼ੀ ਸਦੀ ਵਾਧਾ ਹੋਇਆ ਹੈ। ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ 42 ਹਜ਼ਾਰ ਤੋਂ ਵੱਧ ਪ੍ਰਵਾਸੀ ਅਮਰੀਕਾ ਦੇ ਉਤਰੀ ਬਾਰਡਰ ਤੋਂ ਨਾਜਾਇਜ਼ ਤਰੀਕੇ ਨਾਲ ਦਾਖ਼ਲ ਹੋਏ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚ ਇਕ ਭਾਰਤੀ ਪਰਿਵਾਰ ਵੀ ਸ਼ਾਮਲ ਸੀ, ਜੋ ਅੱਠ ਮਹੀਨੇ ਅਤੇ 2 ਸਾਲ ਦੇ ਬੱਚਿਆਂ ਦੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਾਈਨਸ 10 ਡਿਗਰੀ ਤਾਪਮਾਨ ਵਿਚ ਕੈਨੇਡਾ ਤੋਂ ਅਮਰੀਕਾ ਪੁੱਜਾ।
ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ‘ਚ 700 ਫੀਸਦੀ ਦਾ ਵਾਧਾ
