ਕੋਟਕਪੂਰਾ ਗੋਲੀ ਕਾਂਡ: ਸਾਬਕਾ ਡੀ.ਜੀ.ਪੀ. ਸੈਣੀ ਤੇ ਆਈ.ਜੀ. ਉਮਰਾਨੰਗਲ ਜਾਂਚ ਟੀਮ ਸਾਹਮਣੇ ਪੇਸ਼

300
ਪਰਮਰਾਜ ਸਿੰਘ ਉਮਰਾਨੰਗਲ, ਸੁਮੇਧ ਸੈਣੀ,
Share

ਨਵੀਂ ਜਾਂਚ ਟੀਮ ਵੱਲੋਂ ਤਤਕਾਲੀ ਡੀ.ਆਈ.ਜੀ. ਅਮਰ ਸਿੰਘ ਚਾਹਲ ਤੋਂ ਵੀ ਪੁੱਛ ਪੜਤਾਲ
ਫ਼ਰੀਦਕੋਟ, 9 ਜੂਨ (ਪੰਜਾਬ ਮੇਲ)- ਕੋਟਕਪੂਰਾ ਗੋਲੀ ਕਾਂਡ ’ਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਨਵੀਂ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਪੁੱਛ ਪੜਤਾਲ ਲਈ ਹਾਜ਼ਰ ਹੋਏ। ਜਾਂਚ ਟੀਮ ਨੇ ਸੁਮੇਧ ਸੈਣੀ ਤੋਂ ਇਲਾਵਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਉਸ ਵੇਲੇ ਦੇ ਡੀ.ਆਈ.ਜੀ. ਅਮਰ ਸਿੰਘ ਚਾਹਲ ਤੋਂ ਵੀ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕੀਤੀ। ਸੁਮੇਧ ਸੈਣੀ ਨੂੰ ਪਿਛਲੇ ਹਫ਼ਤੇ ਵੀ ਬੁਲਾਇਆ ਗਿਆ ਸੀ ਪਰ ਜਾਂਚ ਟੀਮ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ। ਇਸ ਕਰਕੇ ਉਨ੍ਹਾਂ ਨੂੰ ਦੁਬਾਰਾ ਪੁੱਛ ਪੁੜਤਾਲ ਲਈ ਸੱਦਿਆ ਗਿਆ। ਇਸ ਤੋਂ ਪਹਿਲਾਂ ਜਾਂਚ ਟੀਮ ਫ਼ਰੀਦਕੋਟ ਦੇ ਸਾਬਕਾ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ ਸਮੇਤ 46 ਜਣਿਆਂ ਤੋਂ ਪੁੱਛ ਪੜਤਾਲ ਕਰ ਚੁੱਕੀ ਹੈ। ਸੂਤਰਾਂ ਅਨੁਸਾਰ ਜਾਂਚ ਟੀਮ ਨੇ ਸੀਨੀਅਰ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਜਾਂਚ ’ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਟੀਮ ਚੰਡੀਗੜ੍ਹ ਪੁਲਿਸ ਅਕੈਡਮੀ ਦਫਤਰ ’ਚ ਇਨ੍ਹਾਂ ਅਧਿਕਾਰੀਆਂ ਤੋਂ ਪੁੱਛ ਪੜਤਾਲ ਕਰ ਰਹੀ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ। ਉਨ੍ਹਾਂ ਤੋਂ ਪਹਿਲਾਂ ਵੀ ਇਸ ਮਾਮਲੇ ’ਚ ਪੁੱਛ ਪੜਤਾਲ ਹੋ ਚੁੱਕੀ ਹੈ। ਇਸ ਦੌਰਾਨ ਵਧੀਕ ਡੀ.ਜੀ.ਪੀ. ਐੱਲ.ਕੇ. ਯਾਦਵ ਫ਼ਰੀਦਕੋਟ, ਡੀ.ਆਈ.ਜੀ. ਸੁਰਜੀਤ ਸਿੰਘ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।

Share