ਕੋਰੋਨਾ ਵਾਇਰਸ : ਭਾਰਤ ‘ਚ 24 ਘੰਟਿਆਂ ‘ਚ 17,296 ਪੌਜ਼ੇਟਿਵ ਮਾਮਲੇ ਆਏ ਸਾਹਮਣੇ

790
Share

ਚੰਡੀਗੜ੍ਹ, 26 ਜੂਨ (ਪੰਜਾਬ ਮੇਲ)- ਭਾਰਤ ‘ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ ਪੰਜ ਲੱਖ ਦੇ ਕਰੀਬ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 17,296 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਤੇ 407 ਲੋਕਾਂ ਦੀ ਮੌਤ ਹੋ ਗਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 04,90,401 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ‘ਚੋਂ 15,301 ਦੀ ਮੌਤ ਹੋ ਗਈ ਜਦਕਿ 02,85,000 ਠੀਕ ਹੋ ਚੁੱਕੇ ਹਨ। ਕੋਰੋਨਾ ਪ੍ਰਭਾਵਿਤ ਦੇਸ਼ਾਂ ‘ਚੋਂ ਦੁਨੀਆਂ ‘ਚ ਭਾਰਤ ਦਾ ਚੌਥਾ ਨੰਬਰ ਹੈ। ਅਮਰੀਕਾ, ਬ੍ਰਾਜ਼ੀਲ, ਰੂਸ ਤੋਂ ਬਾਅਦ ਚੌਥੇ ਨੰਬਰ ਤੇ ਸਭ ਤੋਂ ਵੱਧ ਕੇਸ ਭਾਰਤ ‘ਚ ਹਨ। ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਇਕ ਦਿਨ ‘ਚ ਸਭ ਤੋਂ ਜ਼ਿਆਦਾ ਮਾਮਲੇ ਭਾਰਤ ‘ਚ ਦਰਜ ਕੀਤੇ ਗਏ ਹਨ। ਅੰਕੜਿਆਂ ਦੇ ਮੁਤਾਬਕ ਦੇਸ਼ ‘ਚ ਇਸ ਸਮੇਂ 01,89,000 ਲੋਕ ਐਕਟਿਵ ਹਨ। ਸਭ ਤੋਂ ਜ਼ਿਆਦਾ ਐਕਟਿਵ ਕੇਸ ਮਹਾਰਾਸ਼ਟਰ ‘ਚ ਹਨ। ਜਿੱਥੇ 63,000 ਤੋਂ ਜ਼ਿਆਦਾ ਪੀੜਤਾਂ ਦਾ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਇਸ ਤੋਂ ਬਾਅਦ ਦੂਜੇ ਨੰਬਰ ‘ਤੇ ਦਿੱਲੀ, ਤੀਜੇ ‘ਤੇ ਤਾਮਿਲਨਾਡੂ, ਚੌਥੇ ‘ਤੇ ਗੁਜਰਾਤ ਤੇ ਪੰਜਵੇਂ ਨੰਬਰ ‘ਤੇ ਪੱਛਮੀ ਬੰਗਾਲ ਹੈ। ਭਾਰਤ ‘ਚ ਇਨ੍ਹਾਂ ਪੰਜ ਸੂਬਿਆਂ ‘ਚ ਸਭ ਤੋਂ ਜ਼ਿਆਦਾ ਐਕਟਿਵ ਕੇਸ ਹਨ।


Share