ਕੋਰੋਨਾਵਾਇਰਸ ਨੇ ਅੰਮ੍ਰਿਤਸਰ ‘ਚ ਮਚਾਈ ਹਾਹਾਕਾਰ

674
Share

ਅੰਮ੍ਰਿਤਸਰ, 9 ਜੂਨ (ਪੰਜਾਬ ਮੇਲ)- ਕੋਰੋਨਾਵਾਇਰਸ ਨੇ ਦੇਸ਼ ਦੇ ਹਰ ਸੂਬੇ ‘ਚ ਹਾਹਾਕਾਰ ਮਚਾਈ ਹੋਈ ਹੈ। ਇਸ ਦਾ ਕਹਿਰ ਦਿਨ-ਪਰ-ਦਿਨ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਕੇਸ ( ਵਧ ਰਹੇ ਹਨ। ਇਸ ਦੇ ਨਾਲ ਹੀ ਰਾਹਤ ਦੀ ਗੱਲ ਹੈ ਕਿ ਇੱਥੇ ਬਾਕੀ ਸੂਬਿਆਂ ਨਾਲੋਂ ਰਿਕਵਰੀ ਰੇਟ ਕਿਤੇ ਜ਼ਿਆਦਾ ਹੈ।
ਇਸ ਦੇ ਨਾਲ ਹੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੋਰੋਨਾਵਾਇਰਸ ਦੇ ਕੇਸ ਵਧ ਰਹੇ ਹਨ ਜਿਸ ‘ਤੇ ਹੁਣ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਅੱਜ ਇੱਕ ਵਾਰ ਅੰਮ੍ਰਿਤਸਰ ਵਾਸੀਆਂ ਨੂੰ ਸਿਹਤ ਦਾ ਖਿਆਲ ਰੱਖਣ ਦੀ ਬੇਨਤੀ ਕੀਤੀ ਜਾਵੇਗੀ। ਇਸ ਤੋਂ ਬਾਅਦ ਵੀ ਜੇਕਰ ਲੋਕ ਨਹੀਂ ਸਮਝਣਗੇ ਤਾਂ ਮਜਬੂਰ ਹੋ ਪ੍ਰਸ਼ਾਸਨ ਵੱਲੋਂ ਫਿਰ ਸਖ਼ਤੀ ਕੀਤੀ ਜਾ ਸਕਦੀ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਦੱਸਿਆ ਕਿ ਅੰਮ੍ਰਿਤਸਰ ਦੇ ਵਿੱਚ ਲਗਾਤਾਰ ਜੋ ਕੇਸ ਵਧੇ ਹਨ ਇਸ ਸਬੰਧੀ ਹੁਣ ਅੰਮ੍ਰਿਤਸਰ ਵਿੱਚ ਰੋਜ਼ਾਨਾ ਟੈਸਟਿੰਗ ਵਧਾਈ ਜਾ ਰਹੀ ਹੈ। ਖ਼ਾਸਕਰ ਅੰਦਰੂਨ ਸ਼ਹਿਰ ਦੇ ਖੇਤਰਾਂ ਵਿੱਚ ਜ਼ਿਆਦਾ ਟੈਸਟਿੰਗ ਕੀਤੀ ਜਾਵੇਗੀ ਤਾਂ ਕਿ ਕੋਰੋਨਾ ਦੇ ਕੇਸਾਂ ਦਾ ਜ਼ਿਆਦਾ ਤੋਂ ਜ਼ਿਆਦਾ ਪਤਾ ਲਗਾਇਆ ਜਾ ਸਕੇ।


Share