ਕੋਰੋਨਾਵਾਇਰਸ : ਭਾਰਤ ‘ਚ 24 ਘੰਟਿਆਂ ਦੌਰਾਨ 260 ਮੋਤਾਂ

731
Share

ਨਵੀਂ ਦਿੱਲੀ, 4 ਜੂਨ (ਪੰਜਾਬ ਮੇਲ)- ਦੇਸ਼ ਵਿਚ ਅਨਲੌਕ 1 ਲਾਗੂ ਹੋਣ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਰਿਕਾਰਡ ਰਫਤਾਰ ਨਾਲ ਅੱਗੇ ਵਧ ਰਹੀ ਹੈ। ਬੀਤੇ ਦਿਨ ਕੋਰੋਨਾ ਵਾਇਰਸ ਦੇ 9304 ਨਵੇਂ ਮਾਮਲੇ ਸਾਹਮਣੇ ਆਏ ਜੋ ਅਜੇ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 216919 ਹੋ ਗਈ ਹੈ। ਪਿਛਲੇ 24 ਘੰਟੇ  ਦੇ ਅੰਦਰ ਕੋਰੋਨਾ ਵਾਇਰਸ ਦੇ ਕਾਰਨ 260 ਲੋਕਾਂ ਦੀ ਮੌਤ ਹੋਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ ਕੁਲ 6075 ਹੋ ਗਿਆ ਹੈ। ਕੇਂਦਰੀ ਸਿਹਤ ਤੇ ਪਰਵਾਰ ਕਲਿਆਣ ਮੰਤਰਾਲੇ ਨੇ ਦੱਸਿਆ ਕਿ ਅਜੇ ਤੱਕ ਕੋਰੋਨਾ ਵਾਇਰਸ ਦੇ 104107 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਫਿਲਹਾਲ ਐਕਟਿਵ ਕੇਸ 106737 ਹੈ।

ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਟੈਸਟਿੰਗ ਨੂੰ ਲੈ ਕੇ ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਅਜੇ ਤੱਕ 4242718 ਸੈਂਪਲ ਟੈਸਟ ਹੋ ਚੁੱਕੇ ਹਨ ਜਿਨ੍ਹਾਂ ਵਿਚੋਂ 139485 ਟੈਸਟ ਪਿਛਲੇ 24 ਘੰਟੇ ਅੰਦਰ ਹੋਏ ਹਨ। ਗੌਰਲਤਬ ਹੈ ਕਿ ਕੋਰੋਨਾ ਵਾਇਰਸ ਫੈਲਣ ਵਿਚ ਬੀਤੇ ਕੁਝ ਦਿਨਾਂ ਵਿਚ ਰਿਕਾਰਡ ਤੇਜ਼ੀ ਦਰਜ ਕੀਤੀ ਗਈ ਹੈ। ਭਾਰਤ ਵਿਚ ਪਹਿਲਾ  ਕੇਸ ਮਿਲਣ ਤੋਂ ਬਾਅਦ ਇੱਕ ਲੱਖ ਮਾਮਲੇ ਹੋਣ ਤੱਕ ਸਾਢੇ ਤਿੰਨ ਮਹੀਨੇ ਤੋਂ ਜ਼ਿਆਦਾ ਦਾ ਸਮਾਂ ਲੱਗਾ ਲੇਕਿਨ ਇਨ੍ਹਾਂ ਮਾਮਲਿਆਂ ਨੂੰ ਦੁੱਗਣਾ ਹੋਣ ਵਿਚ ਸਿਰਫ 15 ਦਿਨ ਲੱਗੇ। ਮਾਹਰਾਂ ਦਾ ਮੰਨਣਾ ਹੈ ਕਿ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤਿੰਨ ਲੱਖ ਤੱਕ ਪੁੱਜਣ ਵਿਚ ਹੋਰ ਜ਼ਿਆਦਾ ਤੇਜ਼ੀ ਦਿਖ ਸਕਦੀ ਹੈ।


Share