ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਮੇਲ)- ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕੋਲਾ ਘਪਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇਅ ਨੂੰ ਦੋਸ਼ੀ ਕਰਾਰ ਦਿੱਤਾ ਹੈ। ਵਿਸ਼ੇਸ਼ ਜੱਜ ਭਰਤ ਪਰਾਸ਼ਰ ਨੇ ਅਟਲ ਬਿਹਾਰੀ ਵਾਜਪਈ ਸਰਕਾਰ ‘ਚ ਕੋਲਾ ਰਾਜ ਮੰਤਰੀ ਰਹੇ ਰੇਅ ਨੂੰ ਅਪਰਾਧਕ ਸਾਜ਼ਿਸ਼ ਤੇ ਹੋਰ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਕੋਲਾ ਮੰਤਰਾਲੇ ਦੇ ਦੋ ਸੀਨੀਅਰ ਅਧਿਕਾਰੀਆਂ ਪ੍ਰਦੀਪ ਕੁਮਾਰ ਬੈਨਰਜੀ ਤੇ ਨਿਤਿਆਨੰਦ ਗੌਤਮ, ਸੀ.ਟੀ.ਐੱਲ. ਦੇ ਡਾਇਰੈਕਟਰ ਮਹਿੰਦਰ ਅਗਰਵਾਲ ਤੇ ਸੀ.ਐੱਮ.ਐੱਲ. ਨੂੰ ਦੋਸ਼ੀ ਕਰਾਰ ਦਿੱਤਾ ਹੈ।