ਕੁਰੂਕਸ਼ੇਤਰ, 2 ਜੂਨ (ਪੰਜਾਬ ਮੇਲ)- ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿਚ ਹੋਈ ਖਾਪ ਮਹਾਪੰਚਾਇਤ ਵਿਚ ਅੱਜ ਸਰਕਾਰ ਨੂੰ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ 9 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਇਸ ਮੌਕੇ ਕਿਹਾ ਗਿਆ ਕਿ ਧੀਆਂ ਨੂੰ ਇਨਸਾਫ ਦਿਵਾਉਣ ਲਈ ਤਨ, ਮਨ ਅਤੇ ਧਨ ਨਾਲ ਸੰਘਰਸ਼ ਕੀਤਾ ਜਾਵੇਗਾ। ਜਦੋਂ ਤੱਕ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਖਾਪਾਂ ਦੀ ਸੰਘਰਸ਼ ਨੂੰ ਹਮਾਇਤ ਜਾਰੀ ਰਹੇਗੀ।