ਸ੍ਰੀ ਮੁਕਤਸਰ ਸਾਹਿਬ, 12 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਬਿਨਾਂ ਛੱਤ ਤੋਂ ਰਹਿ ਰਹੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਸਾਲ ਬਾਰਸ਼ਾਂ ਦਰਮਿਆਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਚ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦਾ ਨੁਕਸਾਨ ਹੋਇਆ ਸੀ ਅਤੇ ਉਹ ਬਿਨਾਂ ਛੱਤ ਤੋਂ ਦਿਨ ਕੱਟਣ ਲਈ ਮਜਬੂਰ ਸਨ।
ਇਨ੍ਹਾਂ ਪਰਿਵਾਰਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਮਕਾਨ ਬਣਾ ਕੇ ਦੇਣ ਲਈ ਬੇਨਤੀ ਪੱਤਰ ਭੇਜੇ ਗਏ ਸਨ। ਇਨ੍ਹਾਂ ਪਰਿਵਾਰਾਂ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਡਾਕਟਰ ਓਬਰਾਏ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਬਹੁਤ ਹੀ ਜਲਦੀ ਇਨ੍ਹਾਂ ਪਰਿਵਾਰਾਂ ਦੇ ਮਕਾਨ ਸ਼ੁਰੂ ਕਰ ਦਿੱਤੇ ਜਾਣਗੇ। ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਅਸੀਂ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਪਰਿਵਾਰ ਸਮੇਤ ਛੱਤ ਹੇਠ ਰਹਿਣ ਯੋਗ ਹੋ ਜਾਵਾਂਗੇ।
ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਕਾਲਾ ਖੱਪਿਆਂਵਾਲ਼ੀ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।
ਖੁੱਲ੍ਹੇ ਅਸਮਾਨ ਹੇਠ ਰਹਿ ਰਹੇ 2 ਪਰਿਵਾਰਾਂ ਦੀ ਡਾ. ਓਬਰਾਏ ਨੇ ਫ਼ੜੀ ਬਾਂਹ; ਮਕਾਨ ਬਣਾਉਣ ਲਈ ਦਿੱਤੀ ਰਾਸ਼ੀ

