#OTHERS

ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ‘ਚ ਦਾਖਲ ਹੋਏ 120 ਈਰਾਨੀਆਂ ਨੂੰ ਭੇਜਿਆ ਜਾਵੇਗਾ ਵਾਪਸ

ਤਹਿਰਾਨ, 1 ਅਕਤੂਬਰ (ਪੰਜਾਬ ਮੇਲ)- ਈਰਾਨੀ ਸਰਕਾਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਦਾਖਲ ਹੋਣ ਦੇ ਦੋਸ਼ ਵਿਚ ਹਿਰਾਸਤ ਵਿਚ ਲਏ ਗਏ 120 ਈਰਾਨੀਆਂ ਨੂੰ ਆਉਣ ਵਾਲੇ ਦਿਨਾਂ ਵਿਚ ਵਾਪਸ ਭੇਜਿਆ ਜਾਵੇਗਾ।
ਈਰਾਨ ਦੇ ਸਰਕਾਰੀ ਟੈਲੀਵਿਜ਼ਨ ਚੈਨਲ ਨੇ ਵਿਦੇਸ਼ ਮੰਤਰਾਲੇ ਵਿਚ ਸੰਸਦੀ ਮਾਮਲਿਆਂ ਦੇ ਡਾਇਰੈਕਟਰ ਜਨਰਲ ਹੁਸੈਨ ਨੌਸ਼ਾਬਾਦੀ ਦੇ ਹਵਾਲੇ ਨਾਲ ਕਿਹਾ ਕਿ ਅਮਰੀਕਾ ਨਾਲ ਹੋਏ ਸਮਝੌਤੇ ਦੇ ਤਹਿਤ ਲਗਭਗ 400 ਈਰਾਨੀਆਂ ਨੂੰ ਵਾਪਸ ਭੇਜਿਆ ਜਾਵੇਗਾ। ਈਰਾਨੀਆਂ ਨੂੰ ਲੈ ਕੇ ਜਾਣ ਵਾਲਾ ਪਹਿਲਾ ਜਹਾਜ਼ ਇੱਕ ਜਾਂ ਦੋ ਦਿਨਾਂ ਦੇ ਅੰਦਰ ਤਹਿਰਾਨ ਪਹੁੰਚਣ ਦੀ ਉਮੀਦ ਹੈ। ਅਮਰੀਕਾ ਨੇ ਈਰਾਨ ਨਾਲ ਦੇਸ਼ ਨਿਕਾਲੇ ਦਾ ਸਮਝੌਤਾ ਹੋਣ ਦੀ ਗੱਲ ਸਵੀਕਾਰ ਨਹੀਂ ਕੀਤੀ ਹੈ। ਨਿਊਯਾਰਕ ਟਾਈਮਜ਼ ਨੇ ਸਭ ਤੋਂ ਪਹਿਲਾਂ ਦੇਸ਼ ਨਿਕਾਲੇ ਦੀ ਰਿਪੋਰਟ ਦਿੱਤੀ ਸੀ।