#INDIA

ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ‘ਚ ਬਦਲਾਅ

-ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ
ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਬਦਲ ਦਿੱਤੀ ਹੈ। ਹੁਣ ਸੂਬੇ ਵਿਚ 1 ਅਕਤੂਬਰ ਦੀ ਬਜਾਏ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਹਰਿਆਣਾ ਅਤੇ ਜੰਮੂ-ਕਸ਼ਮੀਰ ਦੋਵਾਂ ਸੂਬਿਆਂ ਵਿਚ ਵੋਟਾਂ ਦੀ ਗਿਣਤੀ ਦੀ ਤਾਰੀਖ਼ ਵੀ ਬਦਲ ਦਿੱਤੀ ਗਈ ਹੈ। ਦੋਵਾਂ ਸੂਬਿਆਂ ਵਿਚ ਹੁਣ ਵੋਟਾਂ ਦੀ ਗਿਣਤੀ 4 ਅਕਤੂਬਰ ਦੀ ਬਜਾਏ 8 ਅਕਤੂਬਰ ਨੂੰ ਹੋਵੇਗੀ।
ਚੋਣ ਕਮਿਸ਼ਨ ਵੱਲੋਂਇਸਨੂੰ ਲੈ ਕੇ ਬਿਆਨ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹਰਿਆਣਾ ‘ਚ ਆਉਣ ਵਾਲੇ ਤਿਉਹਾਰ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਦਰਅਸਲ, ਬਿਸ਼ਨੋਈ ਭਾਈਚਾਰੇ ਦੇ ਵੋਟ ਦੇ ਅਧਿਕਾਰ ਅਤੇ ਪ੍ਰੰਪਰਾਵਾਂ ਦੋਵਾਂ ਦਾ ਸਨਮਾਨ ਕਰਨ ਲਈ ਫੈਸਲਾ ਲਿਆ ਗਿਆ, ਜੋ ਆਪਣੇ ਗੁਰੂ ਜੰਬੇਸ਼ਵਰ ਦੀ ਯਾਜ ਵਿਚ ਸਦਾਂ ਤੋਂ ਆਸੋਜ ਅਮਾਵਸਿਆ ਤਿਉਹਾਰ ਮਨਾਉਂਦੇ ਆ ਰਹੇ ਹਨ।
ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿਚ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਹਰਿਆਣਾ ਲਈ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਸੀ। ਨਤੀਜੇ 4 ਅਕਤੂਬਰ ਨੂੰ ਆਉਣੇ ਸਨ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਕੀਤਾ ਗਿਆ। ਇੱਥੇ ਵੀ ਨਤੀਜੇ 4 ਅਕਤੂਬਰ ਨੂੰ ਹੀ ਆਉਣੇ ਸਨ ਪਰ ਹੁਣ ਕਮਿਸ਼ਨ ਨੇ ਤਾਰੀਖ਼ਾਂ ਬਦਲ ਦਿੱਤੀਆਂ ਹਨ।