ਚੰਡੀਗੜ੍ਹ, 5 ਸਤੰਬਰ (ਪੰਜਾਬ ਮੇਲ)- ਅਕਾਲੀ ਦਲ ਦੀ ਮਹਿਲਾ ਵਿੰਗ ਨੇ ਅੱਜ ਚੰਡੀਗੜ੍ਹ ਵਿਚ ਸਰਕਾਰ ਖ਼ਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਮਹਿਲਾ ਆਗੂਆਂ ਅਤੇ ਵਰਕਰਾਂ ਨੇ ਬੈਰੀਕੇਡਿੰਗ ਪਾਰ ਕਰਕੇ ਮੁੱਖ ਮੰਤਰੀ ਆਵਾਸ ਵੱਲ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ, ਜਿਸ ਦੇ ਚੱਲਦੇ ਪ੍ਰਦਰਸ਼ਨਕਾਰੀ ਬੀਬੀਆਂ ਅਤੇ ਪੁਲਿਸ ਵਿਚਾਲੇ ਕਾਫੀ ਦੇਰ ਤੱਕ ਗਹਿਮਾ-ਗਹਿਮੀ ਹੁੰਦੀ ਰਹੀ। ਉਪਰੰਤ ਪੁਲਿਸ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਵਿਧਾਇਕ ਗਨੀਵ ਕੌਰ ਮਜੀਠੀਆ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਹਿਰਾਸਤ ਵਿਚ ਲੈ ਲਿਆ।
ਇਸ ਦੌਰਾਨ ਬੀਬੀਆਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਬੀਬੀਆਂ ਪੰਜ ਕਰੋੜ ਦੀ ਰਿਸ਼ਵਤ ਮਾਮਲੇ ‘ਚ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਐੱਫ.ਆਈ.ਆਰਜ ਦਰਜ ਕਰਨ ਦੀ ਮੰਗ ਕਰ ਰਹੀਆਂ ਸਨ।
ਚੰਡੀਗੜ੍ਹ ‘ਚ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ ‘ਚ

