#INDIA

ਚੰਡੀਗੜ੍ਹ ਮੇਅਰ ਚੋਣਾਂ: Supreme Court ਵੱਲੋਂ ਬੈਲਟ ਪੇਪਰ ਤੇ ਵੀਡੀਓ ਰਿਕਾਡਿੰਗ ਸੁਰੱਖਿਅਤ ਰੱਖਣ ਦੇ ਆਦੇਸ਼

ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਚੰਡੀਗੜ੍ਹ ਮੇਅਰ ਚੋਣਾਂ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਬੈਲਟ ਪੇਪਰ ਅਤੇ ਚੋਣ ਪ੍ਰਕਿਰਿਆ ਦੀ ਵੀਡੀਓ ਨੂੰ ਸੁਰੱਖਿਅਤ ਰੱਖਿਆ ਜਾਵੇ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਵੱਲੋਂ ਦਾਇਰ ਪਟੀਸ਼ਨ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਨਗਰ ਨਿਗਮ ਸਮੇਤ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਚੋਣ ਪ੍ਰਕਿਰਿਆ ਦੀ ਵੀਡੀਓ ਦੇਖਣ ਤੋਂ ਬਾਅਦ ਨਾਰਾਜ਼ਗੀ ਜ਼ਾਹਿਰ ਕੀਤੀ। ਬੈਂਚ ਨੇ ਬੈਲਟ ਪੇਪਰ ਅਤੇ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣ ਦਾ ਹੁਕਮ ਦਿੱਤਾ ਹੈ।