ਚੰਡੀਗੜ੍ਹ, 18 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਨਗਰ ਨਿਗਮ ‘ਚ ਭਾਰੀ ਹੰਗਾਮੇ ਤੋਂ ਬਾਅਦ ਮੇਅਰ ਦੀ ਚੋਣ ਟਲੀ ਗਈ, ਜਿਸ ਤੋਂ ਬਾਅਦ ਅੱਜ ਮੇਅਰ ਦੀ ਚੋਣ ਨਹੀਂ ਹੋਵੇਗੀ। ਚੋਣ ਨਾ ਹੋਣ ਪਿੱਛੇ ਪ੍ਰੀਜ਼ਾਈਡਿੰਗ ਅਫਸਰ ਦੀ ਸਿਹਤ ਵਿਗੜਨਾ ਦੱਸਿਆ ਜਾ ਰਿਹਾ ਹੈ, ਪਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਚੋਣ ਨਾ ਹੋਣ ਲਈ ਭਾਜਪਾ ਉਪਰ ਇਲਜ਼ਾਮ ਲਾਏ ਗਏ ਹਨ। ਦੋਵਾਂ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਨਿਗਮ ਦੇ ਅੰਦਰ ਹੀ ਨਹੀਂ ਵੜਨ ਦਿੱਤਾ ਗਿਆ।