-ਕਬੱਡੀ ਅਤੇ ਮੁੱਕੇਬਾਜ਼ੀ ਦੇ ਜੇਤੂ ਬੱਚੇ ਟਰੈਕ ਸੂਟਾਂ ਨਾਲ ਕੀਤੇ ਸਨਮਾਨਿਤ
ਲੁਧਿਆਣਾ, 8 ਜਨਵਰੀ (ਪੰਜਾਬ ਮੇਲ)- ਮਾਤਾ ਸਾਹਿਬ ਕੌਰ ਅਕੈਡਮੀ ਜਰਖੜ ਦੇ ਸਮੂਹ ਖਿਡਾਰੀਆਂ ਅਤੇ ਪ੍ਰਬੰਧਕਾਂ ਨੇ ਹਾਕੀ ਦੇ ਮਹਾਨ ਖਿਡਾਰੀ 1975 ਵਿਸ਼ਵ ਕੱਪ ਦੇ ਜੇਤੂ ਸਟਾਰ ਖਿਡਾਰੀ ਓਲੰਪੀਅਨ ਸੁਰਜੀਤ ਸਿੰਘ ਜੋ 40 ਵਰ੍ਹੇ ਪਹਿਲਾਂ 6 ਜਨਵਰੀ, 1984 ਨੂੰ ਇੱਕ ਸੜਕ ਹਾਦਸੇ ਵਿਚ ਇਸ ਦੁਨੀਆਂ ਤੋਂ ਰੁਖਸਤ ਹੋ ਗਏ ਸਨ। ਉਨ੍ਹਾਂ ਦੀ 40ਵੀਂ ਬਰਸੀ ਜਰਖੜ ਹਾਕੀ ਅਕੈਡਮੀ ਦੇ ਪ੍ਰਬੰਧਕਾਂ, ਖਿਡਾਰੀਆਂ ਨੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਈ। ਇਸ ਮੌਕੇ ਓਲੰਪੀਅਨ ਸੁਰਜੀਤ ਸਿੰਘ ਦੇ ਜਰਖੜ ਸਟੇਡੀਅਮ ਵਿਖੇ ਸਥਾਪਿਤ ਆਦਮ ਕੱਦ ਬੁੱਤ ‘ਤੇ ਹਾਰ ਪਾ ਕੇ ਅਤੇ ਉਨ੍ਹਾਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਰਖੜ ਹਾਕੀ ਅਕੈਡਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਨੇ ਬੱਚਿਆਂ ਨੂੰ ਓਲੰਪੀਅਨ ਸੁਰਜੀਤ ਸਿੰਘ ਦੇ ਜੀਵਨ ਬਾਰੇ, ਉਨ੍ਹਾਂ ਦੀਆਂ ਹਾਕੀ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਇੰਸਪੈਕਟਰ ਬਲਵੀਰ ਸਿੰਘ ਅਤੇ ਹੋਰ ਪ੍ਰਬੰਧਕਾਂ ਨੇ ਜਰਖੜ ਹਾਕੀ ਅਕੈਡਮੀ ਵਲੋਂ ਜਰਖੜ ਸਕੂਲ ਦੇ ਜ਼ਿਲ੍ਹਾ ਚੈਂਪੀਅਨ ਬਣੇ ਕਬੱਡੀ ਟੀਮ ਦੇ ਖਿਡਾਰੀ ਅਤੇ ਮੁੱਕੇਬਾਜ਼ੀ ਦੇ ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀਆਂ ਨੂੰ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ, ਪਹਿਲਵਾਨ ਹਰਮੇਲ ਸਿੰਘ ਕਾਲਾ, ਜਸਮੇਲ ਸਿੰਘ ਨੋਕਪਾਲ, ਗੁਰ ਸਤਿੰਦਰ ਸਿੰਘ ਪਰਗਟ, ਤਜਿੰਦਰ ਸਿੰਘ ਜਰਖੜ, ਸਮਿਤ ਸਿੰਘ ਐਡਵੋਕੇਟ, ਸ਼ਿੰਗਾਰਾ ਸਿੰਘ ਜਰਖੜ, ਪਰਮਜੀਤ ਸਿੰਘ ਪੰਮਾ, ਸਾਹਿਬ ਜੀਤ ਸਿੰਘ ਸਾਬੀ ਜਰਖੜ, ਰਜਿੰਦਰ ਸਿੰਘ ਜਰਖੜ ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।