ਜਲੰਧਰ, 12 ਦਸੰਬਰ (ਪੰਜਾਬ ਮੇਲ)- ਢਿੱਲਵਾਂ ਰੋਡ ‘ਤੇ ਸਥਿਤ ਇਕ ਮੈਰਿਜ ਪੈਲੇਸ ‘ਚ ਜਨਮ ਦਿਨ ਦੀ ਪਾਰਟੀ ਦੌਰਾਨ ਰਿਸ਼ਤੇਦਾਰਾਂ ਵਿਚ ਝਗੜੇ ਤੋਂ ਬਾਅਦ ਗੋਲ਼ੀਆਂ ਚੱਲ ਗਈਆਂ, ਜਿਸ ਦੌਰਾਨ 2 ਨੌਜਵਾਨਾਂ ਦੇ ਗੋਲ਼ੀ ਲੱਗੀ, ਜਿਸ ਨਾਲ ਇਕ NRI ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਸੀ, ਜੋ ਅਮਰੀਕਾ ਦਾ ਸਿਟੀਜ਼ਨ ਸੀ। ਇਸ ਮਾਮਲੇ ਵਿਚ ਮੁਲਜ਼ਮ ਸੁਰਜੀਤ ਸਿੰਘ ਨੇ ਪੁਲਸ ਅੱਗੇ ਸਰੰਡਰ ਕਰ ਦਿੱਤਾ ਹੈ। ਇਹ ਵਿਅਕਤੀ ਮ੍ਰਿਤਕ ਦਲਜੀਤ ਸਿੰਘ ਦਾ ਸਾਂਢੂ ਹੈ।