#PUNJAB

ਜਲੰਧਰ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜਲੰਧਰ, 28 ਮਈ (ਪੰਜਾਬ ਮੇਲ)- ਜਲੰਧਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲਗਭਗ 11.23 ’ਤੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਵਿਚ ਵੀ ਭੂਚਾਲ ਦੇ ਝਟਕੇ ਮਹਿਸਸੂ ਕੀਤੇ ਗਏ ਹਨ।  ਜਲੰਧਰ ਤੋਂ ਇਲਾਵਾ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਸੂਚਨਾ ਹੈ। ਭੂਚਾਲ ਦਾ ਕੇਂਦਰ ਹਿੰਦੂ ਕੁਸ਼ ਖੇਤਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਜਿੱਥੇ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 5.2 ਰਿਕਾਰਡ ਕੀਤੀ ਗਈ ਹੈ। ਭੂਚਾਲ ਦੇ ਝਟਕੇ ਲੱਗਣ ਤੋਂ ਬਾਅਦ ਲੋਕ ਕੁੱਝ ਸਮੇਂ ਲਈ ਘਰਾਂ ’ਚੋਂ ਬਾਹਰ ਆ ਗਏ। ਫਿਲਹਾਲ ਅਜੇ ਤਕ ਭੂਚਾਲ ਨਾਲ ਕਿਸੇ ਪਾਸਿਓਂ ਵੀ ਕੋਈ ਨੁਕਸਾਨ ਦੀ ਸੂਚਨਾ ਨਹੀਂ ਹੈ।

Leave a comment