#INDIA

ਜਿਨਸੀ ਸ਼ੋਸ਼ਣ ਮਾਮਲੇ ‘ਚ Delhi ਪੁਲਿਸ ਵੱਲੋਂ ਬ੍ਰਿਜ ਭੂਸ਼ਨ ਖ਼ਿਲਾਫ਼ ਲਿਖਤੀ ਦਲੀਲਾਂ ਦਾਇਰ

ਨਵੀਂ ਦਿੱਲੀ, 7 ਦਸੰਬਰ (ਪੰਜਾਬ ਮੇਲ)- ਮਹਿਲਾ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਸਾਬਕਾ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਦਰਜ ਕੇਸ ਸਬੰਧੀ ਦਿੱਲੀ ਪੁਲਿਸ ਨੇ ਇਥੋਂ ਦੀ ਇਕ ਅਦਾਲਤ ਅੱਗੇ ਲਿਖਤੀ ਦਲੀਲਾਂ ਦਾਇਰ ਕੀਤੀਆਂ। ਵਧੀਕ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਇਸ ਮਾਮਲੇ ਸਬੰਧੀ ਮੁਲਜ਼ਮਾਂ ਅਤੇ ਸ਼ਿਕਾਇਤਕਰਤਾਵਾਂ ਵੱਲੋਂ ਪੇਸ਼ ਹੋਏ ਵਕੀਲਾਂ ਨੂੰ ਦਲੀਲਾਂ ਦੀ ਕਾਪੀ ਮੁਹੱਈਆ ਕਰਵਾਈ। ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ। ਬ੍ਰਿਜ ਭੂਸ਼ਨ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਮੁਅੱਤਲ ਸਹਾਇਕ ਸਕੱਤਰ ਅਤੇ ਸਹਿ-ਮੁਲਜ਼ਮ ਵਿਨੋਦ ਤੋਮਰ ਨਾਲ ਅਦਾਲਤ ‘ਚ ਪੇਸ਼ ਹੋਏ।