#INDIA

ਜੰਮੂ ਕਸ਼ਮੀਰ ਦੇ ਪੁਣਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਬੰਦ ਪਈਆਂ Internet ਸੇਵਾਵਾਂ ਬਹਾਲ

ਜੰਮੂ, 29 ਦਸੰਬਰ (ਪੰਜਾਬ ਮੇਲ)- ਪਿਛਲੇ ਹਫ਼ਤੇ ਫੌਜ ਦੇ ਦੋ ਵਾਹਨਾਂ ’ਤੇ ਅੱਤਵਾਦੀ ਹਮਲੇ ਮਗਰੋਂ ਜੰਮੂ ਕਸ਼ਮੀਰ ਦੇ ਪੁਣਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਬੰਦ ਪਈਆਂ ਇੰਟਰਨੈੱਟ ਸੇਵਾਵਾਂ ਅੱਜ ਬਹਾਲ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਫਵਾਹਾਂ ਨੂੰ ਰੋਕਣ ਅਤੇ ਕਿਸੇ ਤਰ੍ਹਾਂ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਪੈਦਾ ਹੋਣ ਤੋਂ ਰੋਕਣ ਲਈ ਇਹਤਿਆਤ ਵਜੋਂ ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਪਾਬੰਦੀਆਂ ਲਾਗੂ ਕੀਤੀਆਂ ਸਨ।