ਟੈਂਪੇ (ਅਮਰੀਕਾ), 29 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਹਿਯੋਗੀ ਦੇਸ਼ ਦੇ ਲੋਕਤੰਤਰ ਲਈ ਖ਼ਤਰਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਟਰੰਪ ਦੇਸ਼ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਬਜਾਏ ਨਿੱਜੀ ਸੱਤਾ ਵਿਚ ਜ਼ਿਆਦਾ ਵਿਸ਼ਵਾਸ ਰੱਖਦੇ ਹਨ। ਆਪਣੇ ਦੋਸਤ ਅਤੇ ਸਾਬਕਾ ਰਿਪਬਲਿਕਨ ਸੈਨੇਟਰ ਮਰਹੂਮ ਜੌਹਨ ਮੈਕਕੇਨ ਦੀ ਯਾਦ ਵਿਚ ਸਮਾਗਮ ਦੌਰਾਨ ਬਾਇਡਨ ਨੇ ਆਪਣੀ ਚੋਣ ਮੁਹਿੰਮ ਦੇ ਮੁੱਖ ਥੀਮ, ‘ਅਮਰੀਕਾ ਨੂੰ ਦੁਬਾਰਾ ਮਹਾਨ ਬਣਾਓ’ ਉੱਤੇ ਜ਼ੋਰ ਦਿੱਤਾ।