ਵਾਸ਼ਿੰਗਟਨ, 4 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਧਮਕੀ ਤੋਂ ਬਾਅਦ ਹਮਾਸ ਗਾਜ਼ਾ ’ਤੇ ਕਬਜ਼ਾ ਛੱਡਣ ਨੂੰ ਰਾਜ਼ੀ ਹੋ ਗਿਆ ਹੈ। ਹਮਾਸ ਨੇ ਕਿਹਾ ਕਿ ਉਹ ਟਰੰਪ ਦੇ ਕਹੇ ਅਨੁਸਾਰ ਸਾਰੇ ਬੰਦੀਆਂ ਨੂੰ ਰਿਹਾਅ ਕਰਨ ਲਈ ਤਿਆਰ ਹੈ ਪਰ ਹਮਾਸ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਟਰੰਪ ਦੇ ਸ਼ਾਂਤੀ ਸਮਝੌਤਿਆਂ ਦੇ ਕੁਝ ਪੱਖਾਂ ’ਤੇ ਗੱਲਬਾਤ ਤੋਂ ਬਾਅਦ ਹੀ ਫੈਸਲਾ ਹੋਵੇਗਾ। ਕੁਝ ਮੀਡੀਆ ਰਿਪੋਰਟਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਹਮਾਸ ਨੇ ਹਥਿਆਰ ਸੁੱਟਣ ਬਾਰੇ ਕੋਈ ਗੱਲ ਨਹੀਂ ਕੀਤੀ। ਇਸ ਤੋਂ ਪਹਿਲਾਂ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਸੀ ਕਿ ਉਹ ਗਾਜ਼ਾ ਵਿਚ ਗੋਲੀਬਾਰੀ ਤੁਰੰਤ ਬੰਦ ਕਰੇ। ਹਮਾਸ ਦੇ ਐਲਾਨ ਤੋਂ ਬਾਅਦ ਟਰੰਪ ਨੇ ਇਜ਼ਰਾਈਲ ਨੂੰ ਗਾਜ਼ਾ ਵਿਚ ਤੁਰੰਤ ਹਮਲੇ ਬੰਦ ਕਰਨ ਲਈ ਕਿਹਾ ਹੈ ਤੇ ਇਜ਼ਰਾਈਲ ਨੇ ਕਿਹਾ ਕਿ ਉਹ ਟਰੰਪ ਦੀ ਨੀਤੀ ਅਨੁਸਾਰ ਕੰਮ ਕਰਨ ਲਈ ਤਿਆਰ ਹਨ।
ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਹਮਾਸ ਰਾਜ਼ੀ, ਗਾਜ਼ਾ ’ਤੇ ਕਬਜ਼ਾ ਛੱਡੇਗਾ
