ਲੰਡਨ, 17 ਦਸੰਬਰ (ਪੰਜਾਬ ਮੇਲ)- ਬ੍ਰਿਟੇਨ ਦੀ ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀ.ਬੀ.ਸੀ.) ਨੇ ਕਿਹਾ ਕਿ ਉਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇੱਕ ਭਾਸ਼ਣ ਦੇ ਸੰਪਾਦਤ ਕਲਿੱਪਾਂ ‘ਤੇ ਦਾਇਰ ਕੀਤੇ ਗਏ ਕੇਸ ਖ਼ਿਲਾਫ਼ ਲੜਨਗੇ।
ਬੀ.ਬੀ.ਸੀ. ਦੇ ਬੁਲਾਰੇ ਨੇ ਕਿਹਾ ਕਿ ਜਿਵੇਂ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਇਸ ਕੇਸ ਦਾ ਬਚਾਅ ਕਰਨਗੇ। ਉਹ ਇਸ ਵਰਤਾਰੇ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ‘ਤੇ ਹੋਰ ਟਿੱਪਣੀ ਨਹੀਂ ਕਰਨਗੇ।
ਇਸ ਤੋਂ ਪਹਿਲਾਂ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀ.ਬੀ.ਸੀ. ਖਿਲਾਫ਼ ਦਾਇਰ ਮੁਕੱਦਮੇ ਵਿਚ 10 ਬਿਲੀਅਨ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਨੇ ਬ੍ਰਿਟਿਸ਼ ਪ੍ਰਸਾਰਕ ‘ਤੇ ਮਾਣਹਾਨੀ ਦੇ ਨਾਲ-ਨਾਲ ਧੋਖੇਬਾਜ਼ੀ ਅਤੇ ਗੈਰਵਾਜਬ ਵਪਾਰਕ ਅਭਿਆਸਾਂ ਦਾ ਦੋਸ਼ ਵੀ ਲਗਾਇਆ ਹੈ। ਇਸ ਵਿਚ ਬੀ.ਬੀ.ਸੀ. ‘ਤੇ ‘ਰਾਸ਼ਟਰਪਤੀ ਟਰੰਪ ਦੇ 6 ਜਨਵਰੀ 2021 ਦੇ ਭਾਸ਼ਣ ਦੇ ਦੋ ਪੂਰੀ ਤਰ੍ਹਾਂ ਨਾਲ ਵੱਖ-ਵੱਖ ਹਿੱਸਿਆਂ ਨੂੰ ਜੋੜਨ’ ਦਾ ਦੋਸ਼ ਲਗਾਇਆ ਗਿਆ ਹੈ, ਤਾਂ ਕਿ ‘ਰਾਸ਼ਟਰਪਤੀ ਟਰੰਪ ਨੇ ਜੋ ਕੁਝ ਕਿਹਾ, ਉਸ ਦੇ ਭਾਵ ਨੂੰ ਗਿਣਮਿੱਥ ਕੇ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਸਕੇ।”
ਟਰੰਪ ਵੱਲੋਂ ਦਾਇਰ ਕੇਸ ਖਿਲਾਫ ਲੜੇਗਾ ਬੀ.ਬੀ.ਸੀ.!

