-26 ਅਪ੍ਰੈਲ ਤੋਂ 25 ਮਈ ਵਿਚਾਲੇ ਕੀਤੀ ਕਾਰਵਾਈ
ਨਵੀਂ ਦਿੱਲੀ, 1 ਜੁਲਾਈ (ਪੰਜਾਬ ਮੇਲ)- ਐਲਨ ਮਸਕ ਵੱਲੋਂ ਚਲਾਏ ਜਾ ਰਹੇ ਟਵਿੱਟਰ ਨੇ 26 ਅਪ੍ਰੈਲ ਤੋਂ 25 ਮਈ ਦੇ ਵਿਚਕਾਰ ਭਾਰਤ ਵਿਚ ਰਿਕਾਰਡ 11,32,228 ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਜ਼ਿਆਦਾਤਰ ਅਜਿਹੇ ਖਾਤੇ ਸਨ ਜਿਹੜੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਅਸ਼ਲੀਲਤਾ ਨੂੰ ਉਤਸ਼ਾਹਿਤ ਕਰ ਰਹੇ ਸਨ। ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਨੇ ਦੇਸ਼ ਵਿਚ ਅੱਤਵਾਦ ਨੂੰ ਉਤਸ਼ਾਹਤ ਕਰਨ ਲਈ 1,843 ਖਾਤਿਆਂ ਨੂੰ ਵੀ ਬੰਦ ਕਰ ਦਿੱਤਾ ਹੈ। ਕੁੱਲ ਮਿਲਾ ਕੇ ਟਵਿੱਟਰ ਨੇ ਭਾਰਤ ਵਿਚ ਮਹੀਨੇ ਦੌਰਾਨ 11,34,071 ਖਾਤਿਆਂ ‘ਤੇ ਪਾਬੰਦੀ ਲਗਾਈ।