#PUNJAB

ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ ਵੱਡਾ ਤੋਹਫ਼ਾ 

ਦੋ ਹੋਰ ਕਲੀਨੀਕਲ ਲੈਬ ਜਲਦੀ: ਡਾ ਗਿੱਲ, ਅਰਵਿੰਦਰ ਪਾਲ ਸਿੰਘ ਚਾਹਲ
ਸ਼੍ਰੀ ਮੁਕਤਸਰ ਸਾਹਿਬ, 8 ਜਨਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਦੁਨੀਆਂ ਵਿੱਚ ਲੋਕ ਭਲਾਈ ਹਿਤ ਸਿੱਖਿਆ ਅਤੇ ਸਿਹਤ ਨਾਲ ਸਬੰਧਤ ਕਾਰਜਾਂ ਲਈ ਬਹੁਤ ਹੀ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਕਿਉਕਿ ਸਿਹਤ ਅਤੇ ਸਿੱਖਿਆ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।ਸਿਰਫ ਲਾਗਤ ਮੁੱਲ ਤੇ ਟੈਸਟ ਕਰਕੇ ਕਲੀਨੀਕਲ ਲੈਬਾਂ ਵਿਚ ਲੋਕਾਂ ਨੂੰ ਆ ਰਹੀਆਂ ਵੱਖ ਵੱਖ ਬੀਮਾਰੀਆਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ,ਡੈਟਲ ਸੈਂਟਰ, ਫਿਜ਼ਿਓਥਰੈਪੀ ਸੈਂਟਰ ਖੋਲ ਕੇ ਲੋਕਾਂ ਨੂੰ ਬਹੁਤ ਹੀ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਦਿਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਗੁਰੂਦਵਾਰਾ ਸਿੰਘ ਸਭਾ ਮਲੋਟ ਅਤੇ ਕਸਬਾ ਦੋਦਾ ਵਿਖੇ ਵੀ ਲੈਬਾਂ ਖੋਲੀਆ ਜਾ ਰਹੀਆਂ ਹਨ ਤਾਂ ਜੋ ਲੋਕ ਲਾਗਤ ਮੁੱਲ ਤੇ ਟੈਸਟ ਕਰਵਾ ਕੇ ਅਪਣੀ ਸਿਹਤ ਬਾਰੇ ਜਾਗਰੂਕ ਰਹਿਣ। ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਗੂਰਦੁਆਰਾ ਸਾਹਿਬ ਸਿੰਘ ਸਭਾ ਮਲੋਟ ਵਿਖੇ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕ੍ਰਿਸ਼ਨਾ ਮੰਦਿਰ ਮਲੋਟ ਅਤੇ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਕਲਿਨੀਕਲ ਲੈਬਾਂ ਲਾਗਤ ਮੁੱਲ ਤੇ ਟੈਸਟ ਕਰ ਰਹੀਆਂ ਹਨ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਸਬਾ ਔਲਖ,ਮੰਡੀ ਲੱਖੇਵਾਲੀ,ਮੰਡੀ ਬਰੀਵਾਲਾ ਵਿੱਚ ਵੀ ਲੈਬਾਂ ਖੋਲ੍ਹਣ ਲਈ ਡਾਕਟਰ ਓਬਰਾਏ ਨੂੰ ਬੇਨਤੀ ਕੀਤੀ ਜਾਵੇਗੀ।ਡਾਕਟਰ ਓਬਰਾਏ ਵਲੋਂ 2 ਕਲਿਨੀਕਲ ਲੈਬਾਂ (ਮਲੋਟ ਅਤੇ ਕਸਬਾ ਦੋਦਾ) ਦੀ ਮਨਜ਼ੂਰੀ ਦੇਣ ਤੇ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ।