#PUNJAB

ਡਾਕਟਰ ਓਬਰਾਏ ਵਲੋਂ ਅਬੋਹਰ ਫਾਜ਼ਿਲਕਾ ਹੜ੍ਹ ਪੀੜਤਾਂ ਲਈ ਭੇਜੇ 200 ਕੁਵਿੰਟਲ ਸੁੱਕੇ ਰਾਸ਼ਨ ਨੂੰ ਸੀਨੀਅਰ ਸਿਵਲ ਜੱਜ ਨੇ ਕੀਤਾ ਰਵਾਨਾ

-ਟਰੱਸਟ ਦਾ ਹੜ੍ਹ ਪੀੜਤਾਂ ਲਈ 3 ਕਰੋੜ ਤੱਕ ਪੁੱਜਾ ਬਜਟ; ਫਿਰ ਵੀ ਹਰ ਸੰਭਵ ਯਤਨ ਹੋਰ ਜਾਰੀ – ਡਾ. ਓਬਰਾਏ
ਸ੍ਰੀ ਮੁਕਤਸਰ ਸਾਹਿਬ, 3 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕਾਰਜ ਲਗਾਤਾਰ ਜਾਰੀ ਹਨ। ਪੰਜਾਬ ਵਿਚ ਆਏ ਹੜ੍ਹਾਂ ਦੇ ਪ੍ਰਭਾਵਿਤ ਏਰੀਏ ਵਿਚ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੀ ਰਹਿਨੁਮਾਈ ਹੇਠ ਵੱਡੇ ਪੱਧਰ ‘ਤੇ ਮਦਦ ਕੀਤੀ ਜਾ ਰਹੀ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਅਬੋਹਰ ਫਾਜ਼ਿਲਕਾ ਦੇ ਹੜ੍ਹ ਪੀੜਤਾਂ ਲਈ ਡਾਕਟਰ ਓਬਰਾਏ ਵੱਲੋਂ ਭੇਜੀ 200 ਕੁਵਿੰਟਲ ਸੁੱਕੇ ਰਾਸ਼ਨ ਦੀ ਸਪਲਾਈ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਦੀ ਹਾਜ਼ਰੀ ਵਿਚ ਸ਼੍ਰੀ ਹਿਮਾਂਸ਼ੂ ਅਰੋੜਾ ਸੀਨੀਅਰ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਸੀਨੀਅਰ ਸਿਵਲ ਜੱਜ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਰਾਸ਼ਨ ਨੂੰ ਏਰੀਏ ਵਿਚ ਪਹੁੰਚਾਉਣ ਲਈ ਔਲਖ ਵੈੱਲਫੇਅਰ ਸੁਸਾਇਟੀ ਪਿੰਡ ਔਲਖ ਵੱਲੋਂ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ 300 ਕੁਵਿੰਟਲ ਪਸ਼ੂਆਂ ਦੀ ਫੀਡ ਹਿੰਦ-ਪਾਕਿ ਬਾਰਡਰ ‘ਤੇ ਲੋੜਵੰਦਾਂ ਨੂੰ ਵੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇੱਕ ਟੀ.ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮੈਂ ਪਹਿਲਾਂ 1.50 ਕਰੋੜ ਰੁਪਏ ਦਾ ਬਜਟ ਰੱਖ ਕੇ ਚੱਲਿਆ ਸੀ ਪਰੰਤੂ ਇਹ ਬਜਟ ਹੁਣ 3 ਕਰੋੜ ਰੁਪਏ ਤੱਕ ਪਹੁੰਚ ਗਿਆ, ਪਰ ਮੈਂ ਫ਼ਿਰ ਵੀ ਉਦੋਂ ਤੱਕ ਹਰ ਸੰਭਵ ਕੋਸ਼ਿਸ਼ ਕਰਦਾ ਰਹਾਂਗਾ, ਜਦੋਂ ਤੱਕ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਆਮ ਵਾਂਗ ਨਹੀਂ ਹੋ ਜਾਂਦੀ। ਡਾਕਟਰ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਪਿਛਲੇ ਸਮਿਆਂ ਦੌਰਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਕਾਫੀ ਤਾਦਾਦ ਵਿਚ ਨਵੇਂ ਮਕਾਨ ਬਣਾ ਕੇ ਦੇ ਚੁੱਕਾ ਹੈ ਅਤੇ ਵੱਡੀ ਤਾਦਾਦ ਵਿਚ ਨਵ-ਨਿਰਮਾਣ ਵੀ ਕਰਵਾਏ ਜਾ ਚੁੱਕੇ ਹਨ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਟਰੱਸਟ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਦਵਾਈਆਂ, ਮੱਛਰਦਾਨੀਆਂ, ਪਾਣੀ, ਸੈਨਟਰੀ ਪੈਡ ਅਤੇ ਹੋਰ ਜੋ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਆ ਰਹੀ ਹੈ, ਵੱਡੀ ਪੱਧਰ ‘ਤੇ ਖਰੀਦਿਆ ਜਾ ਰਿਹਾ ਹੈ। ਇਸ ਮੌਕੇ ਨਵੀਨ ਸਿੰਗਲਾ ਸੀਨੀਅਰ ਸਹਾਇਕ, ਅਜਮੇਰ ਸਿੰਘ ਸਹਾਇਕ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਅਸ਼ੋਕ ਕੁਮਾਰ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਪਰਮਜੀਤ ਕੌਰ ਬਰਾੜ, ਕਰਮਜੀਤ ਕੌਰ ਬਰਾੜ ਰਿਟਾ. ਪ੍ਰਿੰਸੀਪਲ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਅੰਮ੍ਰਿਤ ਪਾਲ ਸਿੰਘ, ਗੁਰਚਰਨ ਸਿੰਘ ਭੋਣ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਔਲਖ ਵੈੱਲਫੇਅਰ ਸੁਸਾਇਟੀ ਪਿੰਡ ਔਲਖ ਦੇ ਮਾਸਟਰ ਤਜਿੰਦਰ ਸਿੰਘ, ਗਗਨਦੀਪ ਸਿੰਘ ਬੱਬੀ, ਸੁਖਪਾਲ ਸਿੰਘ, ਅਰਪਣ ਸਿੰਘ, ਗੈਵੀ ਔਲਖ, ਸੁਖਬੀਰ ਸਿੰਘ, ਅੰਗਰੇਜ਼ ਸਿੰਘ, ਕਰਮਜੀਤ ਸਿੰਘ, ਮਿੰਟੂ ਸੰਧੂ ਸਰਪੰਚ ਆਦਿ ਹਾਜ਼ਰ ਸਨ।