#OTHERS

ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਲੈ ਕੇ ਜਾ ਰਹੀ ਕਿਸ਼ਤੀ ਡੁੱਬਨ ਨਾਲ 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

ਕਾਲਾਮਾਟਾ/ਗ੍ਰੀਸ, 15 ਜੂਨ (ਪੰਜਾਬ ਮੇਲ)- ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਮੰਗਲਵਾਰ ਦੇਰ ਰਾਤ ਗ੍ਰੀਸ ਦੇ ਤੱਟ ‘ਤੇ ਪਲਟਣ ਕਾਰਨ ਡੁੱਬ ਗਈ, ਜਿਸ ਕਾਰਨ ਘੱਟੋ-ਘੱਟ 79 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਲਾਪਤਾ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰਵਾਸੀ ਯੂਰਪ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਤੱਟ ਰੱਖਿਅਕ, ਜਲ ਸੈਨਾ ਅਤੇ ਹਵਾਈ ਜਹਾਜ਼ਾਂ ਨੇ ਰਾਤ ਭਰ ਵੱਡੇ ਪੱਧਰ ‘ਤੇ ਖੋਜ ਅਤੇ ਬਚਾਅ ਮੁਹਿੰਮ ਚਲਾਈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਯਾਤਰੀ ਲਾਪਤਾ ਹਨ। ਕੋਸਟ ਗਾਰਡ ਦੇ ਬੁਲਾਰੇ ਨਿਕੋਸ ਅਲੈਕਸੀਓ ਨੇ ਸਰਕਾਰੀ ਈ.ਆਰ.ਟੀ. ਟੀਵੀ ਨੂੰ ਦੱਸਿਆ ਕਿ ਯਾਤਰੀਆਂ ਦੀ ਸਹੀ ਗਿਣਤੀ ਦਾ ਅੰਦਾਜ਼ਾ ਲਗਾਉਣਾ ਅਸੰਭਵ ਹੈ। ਅਜਿਹਾ ਲੱਗਦਾ ਹੈ ਕਿ 80-100 ਫੁੱਟ ਦੀ ਕਿਸ਼ਤੀ ਲੋਕਾਂ ਦੇ ਅਚਾਨਕ ਇਕ ਪਾਸੇ ਜਾਣ ਤੋਂ ਬਾਅਦ ਪਲਟ ਗਈ ਅਤੇ ਕੁਝ ਸਮੇਂ ਬਾਅਦ ਡੁੱਬ ਗਈ। ਕਾਲਾਮਾਟਾ ਦੇ ਦੱਖਣੀ ਬੰਦਰਗਾਹ ਸ਼ਹਿਰ ਦੇ ਡਿਪਟੀ ਮੇਅਰ ਆਓਨਿਸ ਜ਼ਾਫਿਰੋਪੋਲੋਸ ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਕਿਸ਼ਤੀ ਵਿੱਚ “500 ਤੋਂ ਵੱਧ ਲੋਕ” ਸਵਾਰ ਸਨ।

Leave a comment