#PUNJAB

ਡੰਕੀ ਲਾ ਅਮਰੀਕਾ ਜਾ ਰਹੇ ਪੰਜਾਬੀ ਨੌਜਵਾਨ ਦੀ ਮੌਤ

-ਏਜੰਟ ਨੇ ਵਸੂਲੇ ਸਨ 36 ਲੱਖ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)– ਅੰਮ੍ਰਿਤਸਰ ਸਥਿਤ ਅਜਨਾਲਾ ਦੇ ਰਮਦਾਸ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਵਿਦੇਸ਼ ਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੋਸ਼ ਹੈ ਕਿ ਟ੍ਰੈਵਲ ਏਜੰਟ ਨੌਜਵਾਨ ਨੂੰ ਡੰਕੀ ਰਾਹੀਂ ਅਮਰੀਕਾ ਭੇਜ ਰਿਹਾ ਸੀ। ਟ੍ਰੈਵਲ ਏਜੰਟਾਂ ਨੇ ਨੌਜਵਾਨ ਨੂੰ ਅਮਰੀਕਾ ਭੇਜਣ ਲਈ ਉਸਦੇ ਪਰਿਵਾਰ ਤੋਂ 36 ਲੱਖ ਰੁਪਏ ਵਸੂਲੇ ਸਨ।
ਜਾਣਕਾਰੀ ਮੁਤਾਬਕ, ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਵਾਸੀ ਰਮਦਾਸ (33) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਟ੍ਰੈਵਲ ਏਜੰਟ ਗੁਰਪ੍ਰੀਤ ਨੂੰ ਡੰਕੀ ਰਾਹੀਂ ਅਮਰੀਕਾ ਭੇਜ ਰਿਹਾ ਸੀ। ਇਸ ਦੌਰਾਨ ਗੁਰਪ੍ਰੀਤ ਨੂੰ ਗੁਆਟੇਮਾਲਾ (ਮੈਕਸੀਕੋ) ਨੇੜੇ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਉਥੇ ਹੀ ਮੌਤ ਹੋ ਗਈ।
ਹਾਲ ਹੀ ਵਿਚ ਇੱਕ ਅਮਰੀਕੀ ਫੌਜੀ ਜਹਾਜ਼ 104 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਡਿਪੋਰਟ ਕੀਤੇ ਗਏ ਲੋਕਾਂ ਵਿਚ ਪੰਜਾਬ ਦੇ 30, ਹਰਿਆਣਾ ਦੇ 33, ਗੁਜਰਾਤ ਦੇ 33, ਮਹਾਰਾਸ਼ਟਰ ਦੇ 3, ਉੱਤਰ ਪ੍ਰਦੇਸ਼ ਦੇ 3 ਅਤੇ ਚੰਡੀਗੜ੍ਹ ਦੇ 2 ਲੋਕ ਸ਼ਾਮਲ ਸਨ।