#INDIA

ਤਿਹਾੜ ਜੇਲ੍ਹ ਅਧਿਕਾਰੀਆਂ ਵੱਲੋਂ ਤਹੱਵੁਰ ਰਾਣਾ ਦੀ ਪਰਿਵਾਰ ਨਾਲ ਫੋਨ ‘ਤੇ ਗੱਲਬਾਤ ਦੀ ਮੰਗ ਦਾ ਵਿਰੋਧ

ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ
ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ 26/11 ਮੁੰਬਈ ਹਮਲੇ ਦੇ ਮੁਲਜ਼ਮ ਤਹੱਵੁਰ ਹੁਸੈਨ ਰਾਣਾ ਦੀ ਪਰਿਵਾਰਕ ਮੈਂਬਰਾਂ ਨਾਲ ਫੋਨ ‘ਤੇ ਗੱਲਬਾਤ ਦੀ ਮੰਗ ਲਈ ਦਿੱਲੀ ਦੀ ਇੱਕ ਅਦਾਲਤ ‘ਚ ਦਾਇਰ ਅਪੀਲ ਦਾ ਵਿਰੋਧ ਕੀਤਾ ਹੈ। ਜੇਲ੍ਹ ਅਧਿਕਾਰੀਆਂ ਨੇ ਸੁਣਵਾਈ ਦੌਰਾਨ ਸਪੈਸ਼ਲ ਜੱਜ ਚੰਦਰ ਜੀਤ ਸਿੰਘ ਸਾਹਮਣੇ ਆਪਣਾ ਹਲਫਨਾਮਾ ਦਾਖਲ ਕੀਤਾ। ਤਹੱਵੁਰ ਹੁਸੈਨ ਰਾਣਾ 26/11 ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜੇ ਡੇਵਿਡ ਕੋਲਮੈਨ ਹੈਡਲੀ ਅਤੇ ਅਮਰੀਕੀ ਨਾਗਰਿਕ ਦਾਊਦ ਗਿਲਾਨੀ ਦਾ ਕਥਿਤ ਤੌਰ ‘ਤੇ ਮੁੱਖ ਸਹਿਯੋਗੀ ਹੈ।
ਇੱਕ ਸੂਤਰ ਨੇ ਦੱਸਿਆ ਕਿ ਜੱਜ ਨੇ ਹਲਫ਼ਨਾਮੇ ‘ਤੇ ਗੌਰ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 5 ਅਗਸਤ ਨੂੰ ਤੈਅ ਕੀਤੀ।
ਦੱਸਣਯੋਗ ਹੈ ਕਿ ਰਾਣਾ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ 4 ਅਪ੍ਰੈਲ ਨੂੰ ਹਵਾਲਗੀ ਖ਼ਿਲਾਫ਼ ਉਸ ਦੀ ਨਜ਼ਰਸਾਨੀ ਪਟੀਸ਼ਨ ਰੱਦ ਕੀਤੇ ਜਾਣ ਮਗਰੋਂ ਭਾਰਤ ਲਿਆਂਦਾ ਗਿਆ ਸੀ।