-ਪੁਰਾਣੀਆਂ ਸਰਕਾਰਾਂ ਦੇ ਸਹੀ ਕੰਮ ਨਾ ਕਰਨ ‘ਤੇ ਪ੍ਰਦੂਸ਼ਣ ਹੋਇਆ ਗੰਭੀਰ
ਨਵੀਂ ਦਿੱਲੀ, 17 ਦਸੰਬਰ (ਪੰਜਾਬ ਮੇਲ)- ਦਿੱਲੀ ਵਿਚ ਪ੍ਰਦੂਸ਼ਣ ਘੱਟ ਨਹੀਂ ਹੋ ਰਿਹਾ। ਇਨ੍ਹਾਂ ਦਿਨਾਂ ਵਿਚ ਪ੍ਰਦੂਸ਼ਣ ਦਾ ਪੱਧਰ 500 ਦੇ ਕਰੀਬ ਦਰਜ ਕੀਤਾ ਗਿਆ ਹੈ। ਦਿੱਲੀ ਸਰਕਾਰ ਨੇ ਇਸ ਨੂੰ ਘਟਾਉਣ ਲਈ ਕਈ ਯਤਨ ਕੀਤੇ ਪਰ ਇਹ ਸਰਕਾਰ ਪ੍ਰਦੂਸ਼ਣ ਘਟਾਉਣ ਵਿਚ ਨਾਕਾਮ ਸਿੱਧ ਹੋਈ ਹੈ, ਜਿਸ ਤੋਂ ਬਾਅਦ ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੁਆਫ਼ੀ ਮੰਗਦਿਆਂ ਕਿਹਾ ਕਿ ਕਿਸੇ ਵੀ ਚੁਣੀ ਹੋਈ ਸਰਕਾਰ ਲਈ ਸਿਰਫ਼ 9-10 ਮਹੀਨਿਆਂ ਵਿਚ ਹਵਾ ਗੁਣਵੱਤਾ ਸੂਚਕ ਅੰਕ ਨੂੰ ਘਟਾਉਣਾ ਅਸੰਭਵ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਪਹਿਲਾਂ ਆਈਆਂ ਸਰਕਾਰ ਪ੍ਰਦੂਸ਼ਣ ਘਟਾਉਣ ਲਈ ਗੰਭੀਰ ਨਹੀਂ ਸਨ ਤੇ ਨਾ ਹੀ ਉਨ੍ਹਾਂ ਨੇ ਇਸ ਨੂੰ ਘਟਾਉਣ ਲਈ ਜੀਅ ਜਾਨ ਨਾਲ ਕੰਮ ਕੀਤਾ।
ਦਿੱਲੀ ‘ਚ ਪ੍ਰਦੂਸ਼ਣ ਨਾ ਘਟਣ ‘ਤੇ ਸਿਰਸਾ ਨੇ ਮੰਗੀ ਮੁਆਫ਼ੀ

