#INDIA

ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ, 13 ਜਨਵਰੀ (ਪੰਜਾਬ ਮੇਲ)- ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ ਕਾਰਨ 18 ਰੇਲ ਗੱਡੀਆਂ ਕਈ ਘੰਟਿਆਂ ਦੀ ਦੇਰੀ ਨਾਲ ਚੱਲ ਰਹੀਆਂ ਸਨ। ਧੁੰਦ ਦਾ ਅਸਰ ਹਵਾਈ  ਆਵਾਜਾਈ ’ਤੇ ਵੀ ਪਿਆ ਹੈ।